17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਗ੍ਰਹਿ ਵਿਖੇ ਪਹੁੰਚੇ ਚਰਨਜੀਤ ਸਿੰਘ ਅਟਵਾਲ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਕੱਢਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ । ਛੇ ਦਿਨਾਂ ਦੀ ਇਹ ਯਾਤਰਾ ਪੰਜਾਬ ਦੇ ਮਾਝਾ, ਦੁਆਬਾ ਅਤੇ ਮਾਲਵਾ ਖੇਤਰ ਦੇ ਵੱਖ-ਵੱਖ ਹਿੱਸਿਆਂ ’ਚੋਂ ਗੁਜ਼ਰੇਗੀ।

ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਗ੍ਰਹਿ ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਬਾਰੇ ਜਾਣਕਾਰੀ ਦਿੰਦੇ ਹੋਏ ਚਰਨਜੀਤ ਸਿੰਘ ਅਟਵਾਲ। ਨਾਲ ਹੋਰ। ਤਸਵੀਰ: ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ 18-11-2026
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਕੱਢਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ । ਛੇ ਦਿਨਾਂ ਦੀ ਇਹ ਯਾਤਰਾ ਪੰਜਾਬ ਦੇ ਮਾਝਾ, ਦੁਆਬਾ ਅਤੇ ਮਾਲਵਾ ਖੇਤਰ ਦੇ ਵੱਖ-ਵੱਖ ਹਿੱਸਿਆਂ ’ਚੋਂ ਗੁਜ਼ਰੇਗੀ। ਯਾਤਰਾ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦਾ ਉਦੇਸ਼ ਰੱਖਿਆ ਗਿਆ ਹੈ। ਯਾਤਰਾ ਦੀਆਂ ਤਿਆਰੀਆਂ ਸੰਬੰਧੀ ਭਾਰਤ ਸਰਕਾਰ ਦੇ ਸਾਬਕਾ ਡਿਪਟੀ ਸਪੀਕਰ ਅਤੇ ਭਾਜਪਾ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਮੈਂਬਰ ਭਾਈ ਰਾਹੁਲ ਸਿੰਘ ਸਿੱਧੂ ਅਤੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ। ਸ਼ਾਮ ਮੌਕੇ ਪ੍ਰੈੱਸ ਮੀਟਿੰਗ ਦੌਰਾਨ ਚਰਨਜੀਤ ਸਿੰਘ ਅਟਵਾਲ ਨੇ ਯਾਤਰਾ ਦੇ ਉਦੇਸ਼ ਅਤੇ ਇਸ ਸੰਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਦਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ, ਸਮਾਜਿਕ ਬਰਾਬਰੀ, ਆਪਸੀ ਭਾਈਚਾਰੇ ਅਤੇ ਜਾਤ-ਪਾਤ ਦੇ ਵਿਤਕਰੇ ਤੋਂ ਰਹਿਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਸਮਰਸਤਾ ਸੰਕਲਪ ਯਾਤਰਾ ਦੀ ਸ਼ੁਰੂਆਤ 18 ਨਵੰਬਰ ਨੂੰ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਰਾਏਪੁਰ ਵਿਖੇ ਡੇਰਾ ਸੱਚਖੰਡ ਬੱਲਾਂ ਦੇ ਨੇੜਿਓਂ ਕੀਤੀ ਜਾਵੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਯਾਤਰਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਸ਼ਹਿਰਾਂ ’ਚੋਂ ਹੁੰਦੀ ਹੋਈ ਫਿਰੋਜ਼ਪੁਰ ਤੋਂ ਸ੍ਰੀ ਮੁਕਤਸਰ ਸਾਹਿਬ 20 ਨਵੰਬਰ ਸ਼ਾਮ ਨੂੰ ਪਹੁੰਚੇਗੀ। ਇੱਥੇ ਰਾਤਰੀ ਵਿਸ਼ਰਾਮ ਉਪਰੰਤ ਅਗਲੇ ਦਿਨ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਤੋਂ 21 ਨਵੰਬਰ ਨੂੰ ਅਗਲੇ ਪੜਾਅ ਲਈ ਰਵਾਨਗੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਦਾ ਰੂਟ ਜਲੰਧਰ ਤੋਂ ਹੁਸ਼ਿਆਰਪੁਰ, ਮੁਕੇਰੀਆਂ, ਪਠਾਨਕੋਟ, ਬਟਾਲਾ, ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਤੋਂ ਹੁੰਦਾ ਹੋਇਆ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ ਅਤੇ ਮੋਹਾਲੀ ਤੱਕ ਜਾਵੇਗਾ। ਪੰਜਾਬ ਵਿਚ ਯਾਤਰਾ ਪੰਜ ਦਿਨਾਂ ਦੌਰਾਨ ਲਗਪਗ 700 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਕੁੱਲ 2,5 58 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 46 ਸ਼ਹਿਰਾਂ ’ਚੋਂ ਗੁਜ਼ਰੇਗੀ ਅਤੇ 3 ਦਸੰਬਰ ਨੂੰ ਸ੍ਰੀ ਗੁਰੂ ਰਵਿਦਾਸ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ, ਵਾਰਾਨਸੀ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਗੁਰਦੇਵ ਸਿੰਘ ਸਾਬਕਾ ਸੀਨੀਅਰ ਲੋਕ ਸੰਪਰਕ ਅਧਿਕਾਰੀ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ, ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ, ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਕਟਾਰੀਆ, ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਭਟੇਜਾ, ਸ਼ਿਵਰਾਜ ਸਿੰਘ ਰਾਜ ਚਹਿਲ, ਜਸਵਿੰਦਰ ਸਿੰਘ ਗੋਹਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਜ਼ਰੂਰੀ-ਛਿੰਦਾ ਅਗਲੀ ਖ਼ਬਰ ਪੀ.ਸੀ.ਐੱਸ ਭਰਤੀ ਵਿਚ ਕਥਿਤ ਬੇਨਿਯਮੀਆਂ ਖ਼ਿਲਾਫ਼ ਭਾਜਪਾ ਯੁਵਾ ਮੋਰਚਾ ਬਠਿੰਡਾ ਵਲੋਂ ਫੂਲ ਵਿਖੇ ਰੋਸ ਪ੍ਰਦਰਸ਼ਨ, ਸੀ.ਬੀ.ਆਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।