ਡਿਜੀਟਲ ਜਨਗਣਨਾ ਜਾਗਰੂਕਤਾ ਵੈਨ ਰਾਹੀਂ ਲਗਾਤਾਰ ਕੀਤਾ ਜਾ ਰਿਹਾ ਜਾਗਰੂਕ
ਮਲੋਟ, 23 ਨਵੰਬਰ (ਪਾਟਿਲ)-ਪ੍ਰਿੰਸੀਪਲ ਸੈਂਸਸ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਡਿਜੀਟਲ ਜਨਗਣਨਾ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹੇ ਵਿਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਜੀਟਲ ਜਾਗਰੂਕਤਾ ਵੈਨ ਰਾਹੀਂ ਪੰਨੀਵਾਲਾ ਫੱਤਾ, ਰਾਣੀਵਾਲਾ, ਬੋਦੀਵਾਲਾ ਖੜਕ ਸਿੰਘ, ਰੱਤਾ ਟਿੱਬਾ, ਈਨਾਖੇੜਾ ਕਟੋਰੇਵਾਲਾ, ਮੱਲਵਾਲਾ, ਕਬਰਵਾਲਾ, ਕੱਟਿਆਂਵਾਲੀ, ਪੱਕੀ ਟਿੱਬੀ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ।
ਮਲੋਟ, 23 ਨਵੰਬਰ (ਪਾਟਿਲ)-ਪ੍ਰਿੰਸੀਪਲ ਸੈਂਸਸ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚਲਾਈ ਜਾ ਰਹੀ ਡਿਜੀਟਲ ਜਨਗਣਨਾ ਜਾਗਰੂਕਤਾ ਵੈਨ ਰਾਹੀਂ ਜ਼ਿਲ੍ਹੇ ਵਿਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਜੀਟਲ ਜਾਗਰੂਕਤਾ ਵੈਨ ਰਾਹੀਂ ਪੰਨੀਵਾਲਾ ਫੱਤਾ, ਰਾਣੀਵਾਲਾ, ਬੋਦੀਵਾਲਾ ਖੜਕ ਸਿੰਘ, ਰੱਤਾ ਟਿੱਬਾ, ਈਨਾਖੇੜਾ ਕਟੋਰੇਵਾਲਾ, ਮੱਲਵਾਲਾ, ਕਬਰਵਾਲਾ, ਕੱਟਿਆਂਵਾਲੀ, ਪੱਕੀ ਟਿੱਬੀ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ’ਚ ਜਾਗਰੂਕਤਾ ਵੈਨ ਨੂੰ ਦੇਖਣ ਲਈ ਭਾਰੀ ਉਤਸ਼ਾਹ ਦੇਖਿਆ ਗਿਆ। ਇਸ ਮੌਕੇ ਲੋਕਾਂ ਨੂੰ ਦੱਸਿਆ ਗਿਆ ਕਿ ਜਨਗਣਨਾ 2027 ਤਹਿਤ ਸਵੈ ਗਣਨਾ (ਸੈਲਫ਼ ਐਨਿਊਮੀਰੇਸ਼ਨ) ਦੀ ਸਹੂਲਤ 30 ਨਵੰਬਰ ਤੱਕ ਉਪਲਬਧ ਰਹੇਗੀ। ਇਸ ਦੌਰਾਨ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਅਧਿਕਾਰਤ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸੰਬੰਧਿਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਣਗੇ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇਕ ਵਿਲੱਖਣ ਸਵੈ ਗਣਨਾ ਪਛਾਣ ਨੰਬਰ (ਐਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿਚ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ। ਪ੍ਰਿੰਸੀਪਲ ਸੈਂਸਸ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ 2027 ਦੀ ਪ੍ਰਕਿਰਿਆ ਵਿਚ ਵਧ-ਚੜ੍ਹ ਕੇ ਭਾਗ ਲੈਣ ਅਤੇ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।