27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਹਰਦੇਵ ਸਿੰਘ ਬਰਾੜ ਘਣੀਏ ਵਾਲਾ ਸਤਲੁਜ ਮਿਸਲ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਨਿਯੁਕਤ

ਪੰਜਗਰਾਈਂ ਕਲਾਂ, 26 ਨਵੰਬਰ (ਸੁਖਮੰਦਰ ਸਿੰਘ ਬਰਾੜ)-ਮਿਸਲ ਸਤਲੁਜ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਅਤੇ ਪਾਰਟੀ ਦੀ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ਼ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਗਿਆ। ਇਨ੍ਹਾਂ ਨਿਯੁਕਤੀਆਂ ਤਹਿਤ ਪਿੰਡ ਘਣੀਏ ਵਾਲਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਬਰਾੜ ਨੂੰ ਮੋਗਾ ਜ਼ਿਲ੍ਹੇ ਦੇ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ।

? 27-11-2026
ਪੰਜਗਰਾਈਂ ਕਲਾਂ, 26 ਨਵੰਬਰ (ਸੁਖਮੰਦਰ ਸਿੰਘ ਬਰਾੜ)-ਮਿਸਲ ਸਤਲੁਜ ਪਾਰਟੀ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਅਤੇ ਪਾਰਟੀ ਦੀ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ਼ ਵੱਖ-ਵੱਖ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਗਿਆ। ਇਨ੍ਹਾਂ ਨਿਯੁਕਤੀਆਂ ਤਹਿਤ ਪਿੰਡ ਘਣੀਏ ਵਾਲਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਬਰਾੜ ਨੂੰ ਮੋਗਾ ਜ਼ਿਲ੍ਹੇ ਦੇ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਦੇ ਵੱਖ-ਵੱਖ ਆਗੂਆਂ ਵਲੋਂ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦਾ ਧੰਨਵਾਦ ਕੀਤਾ। ਆਪਣੀ ਇਸ ਨਿਯੁਕਤੀ ’ਤੇ ਹਰਦੇਵ ਸਿੰਘ ਬਰਾੜ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ਼ ਨਿਭਾਉਣਗੇ। ਜ਼ਿਕਰਯੋਗ ਹੈ ਕਿ ਹਰਦੇਵ ਸਿੰਘ ਬਰਾੜ ਮਿਸਲ ਸਤਲੁਜ ਦੇ ਕਿਸਾਨ ਵਿੰਗ ਦੇ ਸੂਬਾਈ ਜਨਰਲ ਸਕੱਤਰ ਦੇ ਅਹੁਦੇ ’ਤੇ ਕਾਰਜਸ਼ੀਲ ਹਨ।
ਪਿਛਲੀ ਖ਼ਬਰ ਪਟਵਾਰ ਯੂਨੀਅਨ ਤਹਿਸੀਲ ਕੋਟਕਪੂਰਾ ਦੇ ਨਿਰਮਲਜੀਤ ਸਿੰਘ ਪ੍ਰਧਾਨ ਬਣੇ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ ਸੰਬੰਧੀ ਸੈਮੀਨਾਰ ਦਿੱਲੀ ਇੰਟਰਨੈਸ਼ਨਲ ਸਕੂਲ ’ਚ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।