52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਦਾ ਫ਼ਰੀਦਕੋਟ ਵਿਖੇ ਸ਼ਾਨਦਾਰ ਆਗਾਜ਼ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਟੀਮਾਂ ਭਾਗ ਲੈਣ ਲਈ ਪਹੁੰਚੀਆਂ
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਮਿਤੀ 26 ਨਵੰਬਰ 2026 ਤੋਂ 29 ਨਵੰਬਰ 2026 ਤੱਕ ਸਵ. ਗੁਰਦੀਪ ਸਿੰਘ ਮੱਲ੍ਹੀ ਯਾਦਗਾਰੀ ਕਬੱਡੀ ਹਾਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈ ਜਾ ਰਹੀ ਹੈ।
ਪ
ਪੁਲਿਸ ਵਲੋਂ ਘਰ ’ਚ ਨਜ਼ਰਬੰਦ ਕੀਤੇ ਅਧਿਆਪਕ ਆਗੂ ਦੇ ਹੱਕ ’ਚ ਪਹੁੰਚੇ ਹੋਰ ਅਧਿਆਪਕ। ਤਸਵੀਰ : ਸਰਬਜੀਤ ਸਿੰਘ
27-11-2026
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਮਿਤੀ 26 ਨਵੰਬਰ 2026 ਤੋਂ 29 ਨਵੰਬਰ 2026 ਤੱਕ ਸਵ. ਗੁਰਦੀਪ ਸਿੰਘ ਮੱਲ੍ਹੀ ਯਾਦਗਾਰੀ ਕਬੱਡੀ ਹਾਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈ ਜਾ ਰਹੀ ਹੈ। ਇਸ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਕੀਤਾ ਗਿਆ। ਟੂਰਨਾਮੈਂਟ ਦਾ ਉਦਘਾਟਨ ਪਾਇਲ ਗੋਇਲ ਐਸ.ਡੀ.ਐਮ ਫ਼ਰੀਦਕੋਟ ਅਤੇ ਤਜਿੰਦਰ ਸਿੰਘ ਮਿੱਡੂਖੇੜਾ ਸਕੱਤਰ ਪੰਜਾਬ ਕਬੱਡੀ ਐਸੋਸੀਏਸ਼ਨ ਨੇ ਕੀਤਾ। ਇਸ ਰਾਸ਼ਟਰ ਪੱਧਰੀ ਚੈਂਪੀਅਨਸ਼ਿਪ ਵਿਚ ਦੇਸ਼ ਦੇ ਸਮੂਹ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਮਹਿਲਾ ਕਬੱਡੀ ਖਿਡਾਰਨਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਚੇਅਰਮੈਨ ਸਰਕਲ ਸਟਾਈਲ ਕਬੱਡੀ ਵਿੰਗ ਐਮਚਿਊਰ ਫੈਡਰੇਸ਼ਨ ਆਫ਼ ਇੰਡੀਆ ਅਤੇ ਚੈਂਪੀਅਨਸ਼ਿਪ ਦੇ ਆਰਗੇਨਾਈਜਿੰਗ ਸਕੱਤਰ ਅਤੇ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਮਨਪ੍ਰੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਇਸ ਵੱਕਾਰੀ ਰਾਸ਼ਟਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨਾ ਫ਼ਰੀਦਕੋਟ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਸਿੰਘ ਘਨੌਰ ਅਤੇ ਜਨਰਲ ਸਕੱਤਰ ਤਜਿੰਦਰ ਸਿੰਘ ਮਿੱਡੂਖੇੜਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਚੈਂਪੀਅਨਸ਼ਿਪ ਬਹੁਤ ਹੀ ਵਧੀਆ ਢੰਗ ਨਾਲ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਫ਼ਰੀਦਕੋਟ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਮੁੱਚੀ ਟੀਮ ਵਲੋਂ ਚੈਂਪੀਅਨਸ਼ਿਪ ਨੂੰ ਸਫ਼ਲ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਵਲੋਂ ਅੱਜ ਦੇ ਉਦਘਾਟਨੀ ਸਮਾਰੋਹ ਮੌਕੇ ਸਾਰੇ ਹੀ ਸਾਰੇ ਮਹਿਮਾਨਾਂ, ਕੋਚਾਂ ਖਿਡਾਰੀਆਂ ਅਤੇ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਧੰਨਵਾਦ ਕੀਤਾ ਗਿਆ। ਇਸ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਲਈ ਡੀ.ਐਸ.ਓ ਫ਼ਰੀਦਕੋਟ ਬਰਜਿੰਦਰ ਸਿੰਘ, ਕੋਚ ਮਨਜੀਤ ਕੌਰ, ਅਮਨਦੀਪ ਸਿੰਘ ਪ੍ਰਿੰਸੀਪਲ, ਅੰਮ੍ਰਿਤਪਾਲ ਸਿੰਘ ਬਰਾੜ, ਸੁਖਵੀਰ ਸਿੰਘ, ਮਨਜੀਤ ਸਿੰਘ, ਅੰਗਰੇਜ ਸਿੰਘ, ਗੁਰਬਾਜ ਸਿੰਘ, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਕਰਨ ਸਿੰਘ, ਕੁਲਦੀਪ ਸਿੰਘ, ਵਰਿੰਦਰ ਸਿੰਘ, ਚਰਨਪ੍ਰੀਤ ਸਿੰਘ, ਸਵਰਨ ਸਿੰਘ, ਪ੍ਰਮੋਦ ਧੀਰ, ਤਜਿੰਦਰ ਸਿੰਘ, ਮਨਪ੍ਰੀਤ ਸਿੰਘ, ਵੀਰਪਾਲ ਕੌਰ, ਅਤੇ ਹੋਰ ਸਹਿਯੋਗੀ ਭਰਪੂਰ ਸਹਿਯੋਗ ਦੇ ਰਹੇ ਹਨ। ਇਨ੍ਹਾਂ ਵਲੋਂ ਖਿਡਾਰਨਾਂ ਦੀ ਰਿਹਾਇਸ਼, ਖਾਣ ਪੀਣ, ਆਵਾਜਾਈ, ਖੇਡ ਮੈਦਾਨਾਂ ਦੀ ਤਿਆਰੀ, ਸੁਰੱਖਿਆ, ਮੈਡੀਕਲ ਸਹੂਲਤਾਂ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ । ਇਸ ਮੌਕੇ ਚੇਅਰਮੈਨ ਰੈਫ਼ਰੀ ਬੋਰਡ ਏ ਕੇ ਐੱਫ ਆਈ ਕੁਲਦੀਪ ਗੁਪਤਾ ਜੇ ਐਂਡ ਕੇ, ਸੁਰਿੰਦਰ ਗੁਪਤਾ ਜਨਰਲ ਸੈਕਟਰੀ ਜੇ ਐਂਡ ਕੇ, ਪੰਜਾਬ ਕਬੱਡੀ ਐਸੋਸੀਏਸ਼ਨ ਦੇ ਅਹੁਦੇਦਾਰ ਬਲਜੀਤ ਸਿੰਘ ਬਰਨਾਲਾ, ਬਲਵਿੰਦਰ ਸਿੰਘ ਸੰਗਰੂਰ, ਕੁਲਦੀਪ ਸਿੰਘ ਮਾਨਸਾ, ਗੁਰਮੀਤ ਸਿੰਘ ਫ਼ਤਿਹਗੜ੍ਹ ਸਾਹਿਬ, ਚਰਨ ਸਿੰਘ ਫਾਜ਼ਿਲਕਾ, ਰਣਜੀਤ ਸਿੰਘ ਅੰਮ੍ਰਿਤਸਰ, ਚਰਨਜੀਤ ਸਿੰਘ, ਚਰਨਜੀਤ ਸਿੰਘ ਕਪੂਰਥਲਾ, ਕਮਲਜੀਤ ਸਿੰਘ ਰਾਜਾ ਅਤੇ ਸਟੇਟ ਐਸੋਸੀਏਸ਼ਨ ਦੇ ਸਾਰੇ ਹੀ ਅਹੁਦੇਦਾਰ ਤੇ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰਾਂ ਨੇ ਇਸ ਮੌਕੇ ਪਹੁੰਚ ਕੇ ਸਾਰੇ ਪ੍ਰੋਗਰਾਮ ਨੂੰ ਸਫਲ ਬਣਾਇਆ। ਅੰਤ ਵਿਚ ਅਮਨਪ੍ਰੀਤ ਸਿੰਘ ਮੱਲ੍ਹੀ ਅਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਸਮੂਹ ਖੇਡ ਪ੍ਰੇਮੀਆਂ, ਸ਼ਹਿਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ਟਰੀ ਪੱਧਰ ਦੇ ਖੇਡ ਸਮਾਗਮ ਨੂੰ ਸਫ਼ਲ ਬਣਾਉਣ ਲਈ ਵੱਧ ਚੜ੍ਹ ਕੇ ਸਹਿਯੋਗ ਦੇਣ।