27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਮੁਕਤਸਰ ਸਾਹਿਬ ਦੀ ਅੰਡਰ-11 ਬੈਡਮਿੰਟਨ ਟੀਮ ਨੇ ਸੂਬਾ ਪੱਧਰੀ ਖੇਡਾਂ ’ਚ ਜਿੱਤਿਆ ਸੋਨ ਤਗ਼ਮਾ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਅਤੇ ਐਲ. ਐਫ਼.

ਅਜੀਤ ਡੈਸਕ 27-11-2026
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਅਤੇ ਐਲ.ਐਫ਼. ਸਪੋਰਟਸ ਅਕੈਡਮੀ ਦੇ ਖਿਡਾਰੀਆਂ ਨੇ ਪੰਜਾਬ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਅੰਡਰ-11 ਬੈਡਮਿੰਟਨ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹਾ ਫ਼ਾਜ਼ਿਲਕਾ ਦੇ ਐਸ.ਡੀ. ਮਾਡਲ ਸਕੂਲ ਵਿਖੇ 17 ਤੋਂ 20 ਨਵੰਬਰ ਤੱਕ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ। ਲੜਕਿਆਂ ਦੇ ਅੰਡਰ-11 ਬੈਡਮਿੰਟਨ ਮੁਕਾਬਲੇ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ੁਰੂ ਤੋਂ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ ਅਤੇ ਫਾਈਨਲ ਵਿਚ ਆਪਣੀ ਜਗ੍ਹਾ ਬਣਾਈ। ਫਾਈਨਲ ਮੁਕਾਬਲੇ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ 2-0 ਨਾਲ ਕਰਾਰੀ ਮਾਤ ਦੇ ਕੇ ਚੈਂਪੀਅਨਸ਼ਿਪ ਆਪਣੇ ਨਾਂਅ ਕਰ ਲਈ। ਇਸ ਜਿੱਤ ਨਾਲ ਟੀਮ ਨੇ ਸੋਨ ਤਗ਼ਮਾ ਹਾਸਿਲ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸੋਨ ਤਗ਼ਮਾ ਜਿੱਤਣ ਵਾਲੀ ਟੀਮ ਵਿਚ ਧਨਸਹਿਜ ਸਿੰਘ ਸਰਾਂ, ਅਰਿਹੰਤ ਗੋਇਲ, ਅਯਾਨ ਸੁਖੀਜਾ, ਪ੍ਰਣਸ਼ਾਨੰਦ ਅਤੇ ਤਨੁਸ਼ ਬਾਂਸਲ ਸ਼ਾਮਿਲ ਸਨ। ਜ਼ਿਕਰਯੋਗ ਹੈ ਕਿ ਇਹ ਸਾਰੇ ਖਿਡਾਰੀ ਐਲ.ਐਫ਼. ਸਪੋਰਟਸ ਅਕੈਡਮੀ ਵਿਖੇ ਕੋਚ ਜਤਿੰਦ ਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਬੈਡਮਿੰਟਨ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਜਤਿੰਦਰਪਾਲ ਸਿੰਘ ਸੰਧੂ ਕੋਚ ਮੁਕਤਸਰ ਡਿਸਟ੍ਰਿਕਟ ਬੈਡਮਿੰਟਨ ਐਸੋਸੀਏਸ਼ਨ ਅਤੇ ਸਕੱਤਰ ਤੇ ਕੋਚਿੰਗ ਡਿਵੈਲਪਮੈਂਟ, ਪੰਜਾਬ ਬੈਡਮਿੰਟਨ ਐਸੋਸੀਏਸ਼ਨ ਨੇ ਇਸ ਪ੍ਰਾਪਤੀ ’ਤੇ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਐਲ.ਐਫ਼. ਸਪੋਰਟਸ ਅਕੈਡਮੀ ਅਤੇ ਮੁਕਤਸਰ ਡਿਸਟ੍ਰਿਕਟ ਬੈਡਮਿੰਟਨ ਐਸੋਸੀਏਸ਼ਨ ਵਲੋਂ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਆਰਥਿਕ ਤੌਰ ’ਤੇ ਡਾਵਾਂਡੋਲ ਹੋਏ ਪੰਜਾਬ ਨੂੰ ਭਾਜਪਾ ਹੀ ਬਚਾਅ ਸਕੇਗੀ-ਮਨਪ੍ਰੀਤ ਸਿੰਘ ਬਾਦਲ ਅਗਲੀ ਖ਼ਬਰ 52ਵੀਂ ਜੂਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਦਾ ਫ਼ਰੀਦਕੋਟ ਵਿਖੇ ਸ਼ਾਨਦਾਰ ਆਗਾਜ਼ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।