28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐਸ.ਡੀ. ਸਕੂਲ ਦੀ ਵਿਦਿਆਰਥਣ ਸਨਮਜੋਤ ਨੇ ਕਰਾਟੇ ’ਚ ਸੋਨ ਤਗ਼ਮਾ ਜਿੱਤਿਆ

ਮਲੋਟ, 27 ਨਵੰਬਰ (ਪਾਟਿਲ)-ਐਸ. ਡੀ.

ਅਜੀਤ ਡੈਸਕ 28-11-2026
ਮਲੋਟ, 27 ਨਵੰਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਕਰਾਟੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਅੰਡਰ-11 ਵਰਗ ਵਿਚ ਵਿਦਿਆਰਥਣ ਸਨਮਜੋਤ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤਿਆ, ਜਦਕਿ ਪੰਜਵੀਂ ਜਮਾਤ ਦੇ ਵਿਦਿਆਰਥੀ ਸ਼ਿਵਜੋਤ ਨੇ ਸਿਲਵਰ ਤਗ਼ਮਾ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਦੇ ਨਾਲ ਹੀ ਸਨਮਜੋਤ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸੂਬਾ ਪੱਧਰੀ ਮੁਕਾਬਲਿਆਂ ਲਈ ਵੀ ਕੁਆਲੀਫਾਈ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੀ ਸਮੂਹ ਕਮੇਟੀ ਅਤੇ ਪ੍ਰਿੰਸੀਪਲ ਡਾ . ਨੀਰੂ ਬੱਠਲਾ ਵਾਟਸ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਸਮੂਹ ਅਧਿਆਪਕਾਂ ਤੇ ਫ਼ਿਜੀਕਲ ਇੰਚਾਰਜ ਰਾਹੁਲ ਸ਼ਰਮਾ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਸਿਲਾਈ ਮਸ਼ੀਨਾਂ ਭੇਟ ਅਗਲੀ ਖ਼ਬਰ ਸੂਬੇ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਤੇ ਪੰਜਾਬ ਹਿਤੈਸ਼ੀ ਧਿਰਾਂ ਇਕੱਠੀਆਂ ਹੋਣ-ਢਿੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।