28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਉਕੰਦਵਾਲਾ ਵਿਖੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਅੱਜ ਤੋਂ

ਜੈਤੋ, 27 ਨਵੰਬਰ (ਗਾਬੜੀਆ)-ਸੰਤ ਬਾਬਾ ਈਸ਼ਰ ਸਿੰਘ ਸਪੋਰਟਸ ਕਲੱਬ ਉਕੰਦਵਾਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਕਬੱਡੀ ਟੂਰਨਾਮੈਂਟ 28 ਤੇ 29 ਨਵੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜਲਾਲ ਵਾਲੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਅਤੇ ਇਨਾਮ ਵੰਡਣ ਦੀ ਰਸਮ ਅਦਾ ਕਰਨਗੇ।

ਅਜੀਤ ਡੈਸਕ 28-11-2026
ਜੈਤੋ, 27 ਨਵੰਬਰ (ਗਾਬੜੀਆ)-ਸੰਤ ਬਾਬਾ ਈਸ਼ਰ ਸਿੰਘ ਸਪੋਰਟਸ ਕਲੱਬ ਉਕੰਦਵਾਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਕਬੱਡੀ ਟੂਰਨਾਮੈਂਟ 28 ਤੇ 29 ਨਵੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜਲਾਲ ਵਾਲੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਅਤੇ ਇਨਾਮ ਵੰਡਣ ਦੀ ਰਸਮ ਅਦਾ ਕਰਨਗੇ। ਸੰਤ ਰਿਸ਼ੀ ਰਾਮ ਨੇ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ ਕਰਨ ਦੀ ਰਸਮ ਅਦਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਜਿਹੇ ਉਪਰਾਲੇ ਕਰਨੇ ਬੜੇ ਸ਼ਲਾਘਾਯੋਗ ਕਦਮ ਹਨ । ਉਨ੍ਹਾਂ ਕਲੱਬ ਦੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ ਜੋ ਹਰ ਸਾਲ ਅਜਿਹੇ ਉਪਰਾਲੇ ਕਰਦੇ ਰਹਿੰਦੇ ਹਨ। ਕਲੱਬ ਦੇ ਪ੍ਰਧਾਨ ਨੇ ਦੱਸਿਆ ਕਿ ਕਬੱਡੀ ਓਪਨ ਦਾ ਪਹਿਲਾ ਇਨਾਮ 51000, ਦੂਜਾ 31000, 75 ਕਿਲੋ ਵਰਗ ਪਹਿਲਾ 17000, ਦੂਜਾ 12000, 65 ਕਿਲੋ ਵਰਗ ਪਹਿਲਾ 8000, ਦੂਜਾ 6000, 50 ਕਿਲੋ ਵਰਗ ਪਹਿਲਾ 50 00, ਦੂਜਾ 4000 ਰੂਪਏ ਦਾ ਨਕਦ ਇਨਾਮ ਜੇਤੂ ਟੀਮ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕਬੱਡੀ ਓਪਨ ਬੇਸਟ ਰੇਡਰ ਤੇ ਬੇਸਟ ਜਾਫੀ ਨੂੰ 11000 ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਮੌਕੇ ਕਲੱਬ ਦੇ ਪ੍ਰਧਾਨ ਬਲਵੀਰ ਸਿੰਘ, ਨਰਮਿੰਦਰ ਸਿੰਘ ਬਰਾੜ, ਗੋਰਾ ਸਿੰਘ ਬਰਾੜ, ਨਿੰਦਾ ਸਿੰਘ ਭੁੱਲਰ, ਅਮਨ ਸਿੰਘ ਦਿਓਲ, ਗੋਰਾ ਸਿੰਘ ਢਿੱਲੋਂ, ਰਾਜਵਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੋਟਾਂ ਬਣਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ’ਚ 29 ਨੂੰ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ ’ਚ ਸੰਵਿਧਾਨ ਦਿਵਸ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।