ਅਕਾਲੀ-ਭਾਜਪਾ ਗੱਠਜੋੜ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ-ਭੀਨਾ ਬਰਾੜ
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਯੂਥ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਹੋਏ ਸਿਆਸੀ ਗੱਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਹੋਈਆਂ ਕੁਰਬਾਨੀਆਂ ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਅਣਗੌਲਿਆ ਕਰਕੇ ਅਕਾਲੀ ਦਲ ਵਲੋਂ ਭਾਜਪਾ ਨਾਲ ਮੁੜ ਸਾਂਝ ਪਾਉਣਾ ਮੰਦਭਾਗਾ ਹੈ।
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਯੂਥ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਹੋਏ ਸਿਆਸੀ ਗੱਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਹੋਈਆਂ ਕੁਰਬਾਨੀਆਂ ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਅਣਗੌਲਿਆ ਕਰਕੇ ਅਕਾਲੀ ਦਲ ਵਲੋਂ ਭਾਜਪਾ ਨਾਲ ਮੁੜ ਸਾਂਝ ਪਾਉਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਕਿਸਾਨਾਂ ਨੂੰ ਮੰਗਾਂ ਸੰਬੰਧੀ ਭਰੋਸੇ ਦਿੱਤੇ ਜਾਣ ਮਗਰੋਂ ਅੰਦੋਲਨ ਸਮਾਪਤ ਹੋਇਆ ਸੀ, ਪਰ ਕੇਂਦਰ ਸਰਕਾਰ ਉਨ੍ਹਾਂ ਵਾਅਦਿਆਂ ਨੂੰ ਅਮਲੀ ਰੂਪ ਦੇਣ ਵਿਚ ਨਾਕਾਮ ਰਹੀ ਹੈ। ਅਜਿਹੇ ਹਾਲਾਤ ਵਿਚ ਅਕਾਲੀ ਦਲ ਵਲੋਂ ਭਾਜਪਾ ਨਾਲ ਮੁੜ ਗੱਠਜੋੜ ਕਰਨਾ ਕਿਸਾਨੀ ਸੰਘਰਸ਼ ਦੀਆਂ ਕੁਰਬਾਨੀਆਂ ਤੇ ਕਿਸਾਨਾਂ ਦੀਆਂ ਭਾਵਨਾਵਾਂ ਪ੍ਰਤੀ ਬੇਰੁਖ਼ੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਫ਼ੈਸਲਿਆਂ ਤੇ ਮੌਕਾਪ੍ਰਸਤੀ ਵਾਲੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਇਸ ਗੱਠਜੋੜ ਦਾ ਜਵਾਬ ਲੋਕਤੰਤਰੀ ਢੰਗ ਨਾਲ ਜ਼ਰੂਰ ਦੇਣਗੇ।