28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਅਥਲੈਟਿਕ ਮੀਟ 2026-27 ਕਰਵਾਈ ਗਈ। ਇਸ ਖੇਡ ਸਮਾਗਮ ਦੌਰਾਨ ਸਕੂਲ ਦਾ ਖੇਡ ਮੈਦਾਨ ਬੱਚਿਆਂ ਦੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਗੂੰਜ ਉਠਿਆ।

ਜੇਤੂ ਖਿਡਾਰੀਆਂ ਨੂੰ ਇਨਾਮ ਦੇਣ ਸਮੇਂ ਪਿੰਡ ਭਾਗਸਰ ਦੇ ਸਰਪੰਚ ਪਰਮਜੀਤ ਸਿੰਘ ਅਤੇ ਨਾਲ ਸਕੂਲ ਡਾਇਰੈਕਟਰ ਅਤੇ ਪ੍ਰਿੰਸੀਪਲ। ਅਜੀਤ ਤਸਵੀਰ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਅਥਲੈਟਿਕ ਮੀਟ 2026-27 ਕਰਵਾਈ ਗਈ। ਇਸ ਖੇਡ ਸਮਾਗਮ ਦੌਰਾਨ ਸਕੂਲ ਦਾ ਖੇਡ ਮੈਦਾਨ ਬੱਚਿਆਂ ਦੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਗੂੰਜ ਉਠਿਆ। ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀਆਂ ਨੇ 200 ਮੀਟਰ ਦੌੜ, ਚਮਚ ਦੌੜ, ਜੰਪ ਰੇਸ, ਰਿਲੇਅ ਰੇਸ ਸਮੇਤ ਕਈ ਖੇਡ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਖੇਡ ਪ੍ਰਤਿਭਾ, ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੇ ਪਹਿਲੇ ਦਿਨ ਪਿੰਡ ਰਹੂੜਿਆਂਵਾਲੀ ਦੇ ਸਰਪੰਚ ਜੱਸਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਖੇਡਾਂ ਨੂੰ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਦੱਸਿਆ। ਦੂਜੇ ਦਿਨ ਪਿੰਡ ਭਾਗਸਰ ਦੇ ਸਰਪੰਚ ਪਰਮਜੀਤ ਸਿੰਘ, ਪਿੰਡ ਮੌੜ ਦੇ ਸਰਪੰਚ ਵੀਰਪਾਲ ਕੌਰ (ਪਤਨੀ ਅਮਰਿੰਦਰ ਸਿੰਘ) ਅਤੇ ਪਿੰਡ ਬਧਾਈ ਦੇ ਸਰਪੰਚ ਸਿਕੰਦਰ ਸਿੰਘ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਬੱਚਿਆਂ ਦੀ ਮਿਹਨਤ, ਲਗਨ ਤੇ ਖੇਡ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ, ਪ੍ਰਿੰਸੀਪਲ ਜੋਗਿੰਦਰ ਤਨੇਜਾ, ਮੈਨੇਜਮੈਂਟ ਮੈਂਬਰ ਗੁਰਬਿੰਦਰ ਸਿੰਘ ਤੇ ਨਵਕਿਰਨ ਬਰਾੜ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਤੇ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਸਮਾਗਮ ਦੀ ਸਫ਼ਲਤਾ ਲਈ ਸਮੂਹ ਅਧਿਆਪਕਾਂ, ਖੇਡ ਵਿਭਾਗ ਤੇ ਪ੍ਰਬੰਧਕੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਮਲੋਟ ਦੇ ਕਾਂਗਰਸੀ ਆਗੂਆਂ ਵਲੋਂ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਮਾਮਲਾ ਝੋਨੇ ਦੀ ਖ਼ਰੀਦ ਬੰਦ ਕਰਨ ਦਾ ਗਿੱਦੜਬਾਹਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਰਾਸ਼ਟਰੀ ਮਾਰਗ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।