29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ 'ਤੇ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮ ਕਰਵਾਏ <br/>

ਅਜੀਤ ਡੈਸਕ 02-01-2026
ਮਾਨਸਾ, 1 ਜਨਵਰੀ (ਰਾਵਿੰਦਰ ਸਿੰਘ ਰਵੀ)-ਨਵੇਂ ਵਰੇ੍ਹ 2026 ਦੇ ਮੱਦੇਨਜ਼ਰ ਸਥਾਨਕ ਸ਼ਹਿਰ 'ਚ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਸਮਾਗਮ ਕਰਵਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਸਮਾਜ 'ਚ ਨੈਤਿਕ ਕਦਰਾਂ ਕੀਮਤਾਂ ਕਾਇਮ ਕਰਨ ਦੇ ਨਾਲ ਹੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਯਤਨ ਜੁਟਾਉਣੇ ਚਾਹੀਦੇ ਹਨ | ਉਨ੍ਹਾਂ ਆਖਿਆ ਕਿ ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ ਅਤੇ ਹਰ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਸ਼ਹਿਰੀਆਂ ਵਲੋਂ ਬਾਜ਼ਾਰ 'ਚ ਚਾਹ, ਦੁੱਧ ਤੇ ਪਕੌੜਿਆਂ ਦੇ ਲੰਗਰ ਵੀ ਲਗਾਏ ਗਏ |
• ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ-ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਨਵੇਂ ਸਾਲ 2026 ਨੂੰ ਜੀ ਆਇਆ ਕਹਿਣ ਲਈ ਸਥਾਨਕ ਸ਼ਹਿਰ ਦੇ ਵੱਖ-ਵੱਖ ਥਾਈਾ ਸਰਬੱਤ ਦੇ ਭਲੇ ਤੇ ਵਿਸ਼ਵ ਸ਼ਾਂਤੀ ਲਈ ਕਥਾ ਕੀਰਤਨ ਸਮਾਗਮ ਕਰਵਾਏ ਗਏ | ਸਥਾਨਕ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਨਵੀਨ ਦੇ ਮੁੱਖ ਸੇਵਾਦਾਰ ਡਾ. ਕਮਲਜੀਤ ਸਿੰਘ ਬੌਬੀ ਨੇ ਦੱਸਿਆ ਕਿ ਰਾਗੀ ਸਿੰਘਾਂ ਨੇ ਅੰਮਿ੍ਤ ਵੇਲੇ ਸੰਗਤਾਂ ਨੂੰ ਆਸਾ ਜੀ ਦੀ ਵਾਰ ਦਾ ਕੀਰਤਨ ਸਰਵਣ ਕਰਵਾਇਆ ਅਤੇ ਸੰਗਤਾਂ ਨੂੰ ਅੰਮਿ੍ਤ ਛਕ ਕੇ ਸਿੰਘ ਸੱਜਣ ਦੀ ਅਪੀਲ ਕੀਤੀ ਅਤੇ ਨਵੇਂ ਵਰ੍ਹੇ 'ਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ |
• ਸਿਵਲ ਹਸਪਤਾਲ 'ਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ-ਸਥਾਨਕ ਸਬ-ਡਵੀਜਨਲ ਸਿਵਲ ਹਸਪਤਾਲ ਵਿਖੇ ਮਾਤਾ ਗੁਜ਼ਰੀ ਜੀ ਭਲਾਈ ਕੇਂਦਰ ਦੇ ਸਹਿਯੋਗ ਨਾਲ ਸਮੂਹ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਕੀਰਤਨ ਸਮਾਗਮ ਕਰਵਾਇਆ ਗਿਆ | ਨਵੇਂ ਸਾਲ ਦੀ ਆਮਦ 'ਤੇ ਮਰੀਜ਼ਾਂ ਤੇ ਸਟਾਫ਼ ਦੀ ਚੜ੍ਹਦੀ ਕਲਾ ਲਈ ਕਰਵਾਏ | ਸਮਾਗਮ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਸਮੂਹ ਕਰਮਚਾਰੀਆਂ ਨੂੰ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਕਰਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਨਵੇਂ ਸਾਲ 'ਚ ਮਰੀਜ਼ਾਂ ਦੀ ਹੋਰ ਬਿਹਤਰ ਸੇਵਾ ਤੇ ਸੁਵਿਧਾਵਾਂ ਦਾ ਹਰ ਤਰ੍ਹਾਂ ਧਿਆਨ ਰੱਖਿਆ ਜਾਵੇਗਾ | ਇਸ ਮੌਕੇ ਮਾਸਟਰ ਕੁਲਵੰਤ ਸਿੰਘ, ਪਰਮਿੰਦਰ ਕੌਰ, ਹਰਬੰਸ ਲਾਲ ਮੱਤੀ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਨਵੇਂ ਸਾਲ ਦੀ ਆਮਦ ਮੌਕੇ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਸਮਾਜ ਸੇਵੀ ਲੋਕਾਂ ਵਲੋਂ ਬਰੈੱਡ, ਪਕੌੜਿਆਂ, ਚਾਹ, ਦੁੱਧ ਆਦਿ ਦੇ ਲੰਗਰ ਵੀ ਲਗਾਏ ਗਏ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ 3.0 ਸਕੀਮ ਸ਼ੁਰੂ ਅਗਲੀ ਖ਼ਬਰ ਮਾਨਸਾ 'ਚ ਪੁਰਾਣੀ ਵਾਰਡਬੰਦੀ ਬਹਾਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਸੰਘਰਸ਼ ਕਮੇਟੀ ਦੇ ਨੁਮਾਇੰਦੇ ਅਧਿਕਾਰੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।