29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਰਾਜ ਪੱਧਰੀ ਸਮਾਗਮ ਵਿਚ ਪੰਜਾਬ ਸਰਕਾਰ ਵਲੋਂ ਇੰਜ. ਹਰਪਾਲ ਸਿੰਘ ਖੁਰਮੀ ਦਾ ਸਟੇਟ ਐਵਾਰਡ ਨਾਲ ਸਨਮਾਨ

ਅਜੀਤ ਡੈਸਕ 21-01-2026
ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ)-ਮੁੱਖ ਮੰਤਰੀ ਪੰਜਾਬ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ ਬਜ਼ੁਰਗਾਂ ਦੀ ਸੇਵਾ ਅਤੇ ਸਨਮਾਨ ਲਈ ਵਚਨਬੱਧ ਸਟੇਟ ਐਕਸ਼ਨ ਪਲਾਨ 2025-26 ਫੇਜ਼ 2 ਅਧੀਨ, 'ਸਾਡੇ ਬਜ਼ੁਰਗ ਸਾਡਾ ਮਾਣ' ਅਭਿਆਨ ਦੀ ਸ਼ੁਰੂਆਤ ਰਾਜ ਪੱਧਰੀ ਸਮਾਗਮ ਬੀਤੇ ਦਿਨ ਹੋਇਆ | ਸਮਾਗਮ ਵਿਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਇੰਜ: ਹਰਪਾਲ ਸਿੰਘ ਖੁਰਮੀ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਂਸਲ ਬਠਿੰਡਾ ਨੂੰ ਬਜ਼ੁਰਗਾਂ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦਿਆਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨਾਲ ਡੇਰਾ ਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ | ਇਸ ਮੌਕੇ ਸੀਨੀਅਰ ਸਿਟੀਜਨ ਕਾਰਡ ਅਤੇ ਐਲੀਮਕੋ ਸ਼ਨਾਖ਼ਤੀ ਕਾਰਡ ਵੀ ਬਣਾਏ ਗਏ | ਇਸ ਮੌਕੇ ਬਜ਼ੁਰਗਾਂ ਨੇ ਮਲਵਈ ਭੰਗੜਾ ਪਾ ਕੇ ਬੜਾ ਰੰਗ ਬੰਨਿ੍ਹਆ | ਇਸ ਮੌਕੇ ਮੁੱਖ ਮਹਿਮਾਨ ਡਾ: ਬਲਜੀਤ ਕੌਰ ਨੇ ਕਿਹਾ ਕਿ ਅਜਿਹੇ ਜ਼ਿਲ੍ਹਾ ਪੱਧਰੀ ਸਮਾਗਮ 2 ਫਰਵਰੀ ਤੋਂ 18 ਫਰਵਰੀ ਤੱਕ ਕਰਵਾਉਣ ਲਈ 786 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ | ਸਵਰਨਕਾਰ ਸੰਘ ਦੇ ਨੈਸ਼ਨਲ ਪ੍ਰਧਾਨ ਕਰਤਾਰ ਸਿੰਘ ਜੌੜਾ ਅਤੇ ਸੀਨੀਅਰ ਸਿਟੀਜਨ ਕੌਂਸਲ ਦੇ ਮੈਂਬਰਾਂ ਵਲੋਂ ਹਰਪਾਲ ਸਿੰਘ ਖੁਰਮੀ ਰਿਟਾਇਰਡ ਚੀਫ਼ ਇੰਜਨੀਅਰ ਦੀਆਂ ਲਗਾਤਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ |
ਪਿਛਲੀ ਖ਼ਬਰ 40 ਸਾਲ ਸੇਵਾ ਨਿਭਾਉਣ ਵਾਲੇ ਹੈੱਡ ਗ੍ਰੰਥੀ ਨੂੰ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ਐਲ.ਪੀ.ਜੀ. ਘਰੇਲੂ ਗੈਸ ਖ਼ਪਤਕਾਰਾਂ ਲਈ ਈ-ਕੇ ਵਾਈ ਸੀ ਕਰਵਾਉਣਾ ਜ਼ਰੂਰੀ-ਕਾਂਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।