29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

40 ਸਾਲ ਸੇਵਾ ਨਿਭਾਉਣ ਵਾਲੇ ਹੈੱਡ ਗ੍ਰੰਥੀ ਨੂੰ ਦਿੱਤੀ ਨਿੱਘੀ ਵਿਦਾਇਗੀ

ਅਜੀਤ ਡੈਸਕ 21-01-2026
ਝੁਨੀਰ, 20 ਜਨਵਰੀ (ਸੰਜੀਵ ਸਿੰਗਲਾ)- ਨੇੜਲੇ ਪਿੰਡ ਚੈਨੇਵਾਲਾ ਵਿਖੇ ਗੁਰੂ ਘਰ ਵਿਖੇ ਹੈੱਡ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਦਰਵਾਰਾ ਸਿੰਘ ਨੂੰ ਨਗਰ ਅਤੇ ਪੰਚਾਇਤ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸਰਪੰਚ ਗੁਰਮੀਤ ਸਿੰਘ ਨੇ ਕਿਹਾ ਕਿ ਮਹੰਤ ਦਰਵਾਰਾ ਸਿੰਘ ਨੇ ਪਿਛਲੇ 40 ਸਾਲ ਤੋਂ ਗੁਰ ਮਰਿਆਦਾ ਅਨੁਸਾਰ ਬਹੁਤ ਵਧੀਆ ਸੇਵਾ ਨਿਭਾਈ | ਉਨ੍ਹਾਂ ਦੱਸਿਆ ਕਿ ਨਗਰ ਵਲੋਂ ਸਰਬਸੰਮਤੀ ਨਾਲ ਲਏ ਫ਼ੈਸਲੇ ਅਨੁਸਾਰ ਦਰਵਾਰਾ ਸਿੰਘ ਨੂੰ 3000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ | ਇਸ ਮੌਕੇ ਲਾਭ ਸਿੰਘ, ਡਾ. ਮਲਕੀਤ ਸਿੰਘ, ਅਜੈਬ ਸਿੰਘ, ਮੰਦਰ ਸਿੰਘ, ਕਾਲਾ ਸਿੰਘ ਸੰਧੂ, ਰਣਤੀਰ ਸਿੰਘ ਖ਼ਾਲਸਾ, ਜਸਵੀਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਜ਼ਿਲ੍ਹਾ ਵਾਸੀ ਲਾਭ ਉਠਾਉਣ- ਡੀ. ਸੀ. ਅਗਲੀ ਖ਼ਬਰ ਰਾਜ ਪੱਧਰੀ ਸਮਾਗਮ ਵਿਚ ਪੰਜਾਬ ਸਰਕਾਰ ਵਲੋਂ ਇੰਜ. ਹਰਪਾਲ ਸਿੰਘ ਖੁਰਮੀ ਦਾ ਸਟੇਟ ਐਵਾਰਡ ਨਾਲ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।