ਮਾਨਸਾ, 20 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਸੈਂਕੜੇ ਜ਼ਿਲ੍ਹਾ ਵਾਸੀ ਇਸ ਦਾ ਲਾਹਾ ਲੈ ਰਹੇ ਹਨ ਅਤੇ ਇਹ ਕਲਾਸਾਂ ਜ਼ਿਲ੍ਹਾ ਵਾਸੀਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ | ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਲਗਾਈਆਂ ਜਾ ਰਹੀਆਂ 196 ਯੋਗ ਕਲਾਸਾਂ ਦਾ 6 ਹਜ਼ਾਰ 70 ਜ਼ਿਲ੍ਹਾ ਵਾਸੀ ਲਾਹਾ ਲੈ ਰਹੇ ਹਨ, ਜਿਸ 'ਚ 21 ਟਰੇਨਰਾਂ ਦੁਆਰਾ ਯੋਗ ਸਿਖਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਚਲਾਈ ਗਈ ਹੈ, ਜਿਸ ਦਾ ਹਰੇਕ ਵਿਅਕਤੀ ਨੂੰ ਲਾਹਾ ਲੈਣਾ ਚਾਹੀਦਾ ਹੈ | ਜ਼ਿਲ੍ਹਾ ਕੋਆਰਡੀਨੇਟਰ ਰਮਨਦੀਪ ਕੌਰ ਨੇ ਦੱਸਿਆ ਕਿ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਕਿਸੇ ਵੀ ਮੁਹੱਲੇ ਵਿਚ ਸਾਂਝੀ ਥਾਂ 'ਤੇ ਯੋਗ ਕਲਾਸ ਲਗਵਾਈ ਜਾ ਸਕਦੀ ਹੈ, ਜਿਸ ਦੇ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ 'ਚ ਯੋਗ ਕਲਾਸਾਂ ਸ਼ੁਰੂ ਕਰਵਾਉਣ ਲਈ 25 ਮੈਂਬਰਾਂ ਦਾ ਗਰੁੱਪ ਬਣਾ ਕੇ ਆਨਲਾਈਨ ਪੋਰਟਲ 'ਤੇ ਰਜਿਸਟਰੇਸ਼ਨ ਕਰ ਸਕਦੇ ਹਨ |
ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਜ਼ਿਲ੍ਹਾ ਵਾਸੀ ਲਾਭ ਉਠਾਉਣ- ਡੀ. ਸੀ.
ਅਜੀਤ ਡੈਸਕ
21-01-2026