ਮਾਨਸਾ, 20 ਜਨਵਰੀ (ਵਿ.ਪ੍ਰਤੀ.)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਸਕਾਈ ਇੰਟਰਨੈਸ਼ਨਲ ਕੰਪਨੀ ਪਟਿਆਲਾ ਵਲੋਂ ਮੈਨੇਜਮੈਂਟ ਟ੍ਰੇਨੀ ਦੀ ਭਰਤੀ ਲਈ 22 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਉਮਰ ਹੱਦ 22 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ | ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 10:30 ਵਜੇ ਪਹੁੰਚ ਸਕਦੇ ਹਨ |