29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਰਦੂਲਗੜ੍ਹ ਹਸਪਤਾਲ 'ਚ ਹੱਡੀਆਂ, ਜੋੜਾਂ ਦੀ ਓ.ਪੀ.ਡੀ. ਸ਼ੁਰੂ

ਅਜੀਤ ਡੈਸਕ 21-01-2026
ਸਰਦੂਲਗੜ੍ਹ, 20 ਜਨਵਰੀ (ਨਿ.ਪ.ਪ.)- ਸਥਾਨਕ ਸਬ-ਡਵੀਜ਼ਨਲ ਹਸਪਤਾਲ ਵਿਖੇ ਡਾ. ਜਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਅਤੇ ਡਾ. ਵੇਦ ਪ੍ਰਕਾਸ਼ ਸੰਧੂ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਹੱਡੀਆਂ ਦੇ ਮਾਹਿਰ ਡਾਕਟਰ ਵਲੋਂ ਓ. ਪੀ. ਡੀ. ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਡਾ. ਖੁਸ਼ਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦੇ ਮਰੀਜ਼ਾਂ ਨੂੰ ਹੁਣ ਮਾਨਸਾ ਸ਼ਹਿਰ ਜਾਣ ਦੀ ਜ਼ਰੂਰਤ ਨਹੀਂ ਹੈ | ਉਨ੍ਹਾਂ ਕਿਹਾ ਕਿ ਲੋਕ ਹੁਣ ਹੱਡੀਆਂ ਤੇ ਜੋੜਾਂ ਦੇ ਦਰਦ ਦਾ ਮੁਫ਼ਤ ਇਲਾਜ ਸਰਦੂਲਗੜ੍ਹ ਹਸਪਤਾਲ ਵਿਖੇ ਹੀ ਕਰਵਾ ਸਕਦੇ ਹਨ | ਉਨ੍ਹਾਂ ਸਰਦੂਲਗੜ੍ਹ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਵਾਵਾਂ ਦਾ ਲਾਭ ਉਠਾਉਣ |
ਪਿਛਲੀ ਖ਼ਬਰ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 4 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।