29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 4 ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 21-01-2026
ਮਾਨਸਾ, 20 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮਾਨਸਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਭਾਗੀਰਥ ਸਿੰਘ ਮੀਨਾ ਐਸ. ਐਸ. ਪੀ. ਨੇ ਦੱਸਿਆ ਕਿ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਟੀਮ ਨੇ ਪਦਮ ਰਤਨ ਵਾਸੀ ਮਾਨਸਾ ਕੋਲੋਂ 100 ਨਸ਼ੀਲੀਆਂ ਗੋਲੀਆਂ ਅਤੇ 5 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
100 ਗ੍ਰਾਮ ਹੈਰੋਇਨ ਬਰਾਮਦ
-ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸੁਮਨਜੀਤ ਵਾਸੀ ਪੀਰਾਵਾਲੀ (ਹਿਸਾਰ) ਹਾਲ ਆਹਲੂਪੁਰ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਾਬੰਦੀਸ਼ੁਦਾ ਕੈਪਸੂਲ ਫੜੇ
- ਝੁਨੀਰ ਪੁਲਿਸ ਨੇ ਬਲਵਿੰਦਰ ਸਿੰਘ ਵਾਸੀ ਝੁਨੀਰ ਕੋਲੋਂ 60 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰ ਕੇ ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |
ਪਿਛਲੀ ਖ਼ਬਰ 129 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਸਰਦੂਲਗੜ੍ਹ ਹਸਪਤਾਲ 'ਚ ਹੱਡੀਆਂ, ਜੋੜਾਂ ਦੀ ਓ.ਪੀ.ਡੀ. ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।