ਮਾਨਸਾ, 20 ਜਨਵਰੀ (ਸ. ਰਿ.)- ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮਿ੍ਤਸਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜ਼ਿਲੇ੍ਹ ਦੇ ਪਿੰਡ ਬੁਰਜ ਢਿੱਲਵਾਂ ਤੋਂ 44, ਦਲੀਏਵਾਲੀ ਤੋਂ 40 ਅਤੇ ਭਾਦੜਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ | ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਇਹ ਤੀਰਥ ਯਾਤਰਾ ਜਿੱਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉੱਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿਚ ਸਹਾਈ ਸਿੱਧ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ |