29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ੍ਰੀ ਹਰਮਿੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ 'ਚ ਕੁਰਲਾ ਕਰਨ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ

ਅਜੀਤ ਡੈਸਕ 21-01-2026
ਬਠਿੰਡਾ, 20 ਜਨਵਰੀ (ਪ੍ਰੀਤਪਾਲ ਸਿੰਘ ਰੋਮਾਣਾ): ਪਿਛਲੇ ਦਿਨੀਂ ਸ਼੍ਰੀ ਹਰਮਿੰਦਰ ਸਾਹਿਬ ਵਿਖੇ ਇਕ ਮੁਸਲਿਮ ਨੌਜਵਾਨ ਵਲੋਂ ਪਵਿੱਤਰ ਸਰੋਵਰ ਦੇ ਜਲ ਵਿਚ ਕੁਰਲਾ ਕਰਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ 'ਚ ਹਿੰਦੂ ਸਿੱਖ ਸਮਾਜ ਵਲੋਂ ਐਸ.ਐਸ.ਪੀ ਬਠਿੰਡਾ ਨੂੰ ਮੰਗ-ਪੱਤਰ ਸੌਂਪਿਆ ਗਿਆ | ਉਨ੍ਹਾਂ ਉਕਤ ਨੌਜਵਾਨ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਇਸ ਮੌਕੇ ਸੁਖਪਾਲ ਸਿੰਘ ਸਰਾਂ ਜਨਰਲ ਸਕੱਤਰ ਅੰਤਰਰਾਸ਼ਟਰੀ ਹਿੰਦੂ ਸਿੱਖ ਮਹਾ ਸਭਾ ਨੇ ਦੱਸਿਆ ਕਿ ਪਿਛਲੇ ਦਿਨੀਂ ਇਕ ਮੁਸਲਮਾਨ ਨੌਜਵਾਨ ਵਲੋਂ ਸ਼੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਪਵਿੱਤਰ ਸਰੋਵਰ ਵਿਚ ਇਕ ਸਾਜ਼ਿਸ਼ ਤਹਿਤ ਇਸਲਾਮਿਕ ਰੀਤੀ ਰਿਵਾਜ਼ਾਂ ਅਤੇ ਪਰੰਪਰਾ ਅਨੁਸਾਰ ਵਜੋਂ ਕੁਰਲਾ ਕਰਕੇ ਪਵਿੱਤਰ ਸਰੋਵਰ ਜਲ ਦੀ ਬੇਅਦਬੀ ਕਰਦੇ ਹੋਏ ਵੀਡੀਓ ਬਣਾਕੇ ਵਾਇਰਲ ਕੀਤੀ ਗਈ ਹੈ | ਜਿਸ ਕਰਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਨੇ ਇਹ ਯੋਜਨਾ ਵੱਧ ਤਰੀਕੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ, ਸਿੱਖਾਂ ਅਤੇ ਮੁਸਲਮਾਨਾਂ ਵਿਚ ਦੰਗੇ, ਕਤਲੇਆਮ ਕਰਵਾਉਣ ਦੀ ਬਹੁਤ ਵੱਡੀ ਸਾਜ਼ਿਸ਼ ਹੈ | ਇਸ ਲਈ ਉਸ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕੀਤੀ ਹੈ | ਉਨ੍ਹਾਂ ਐਸ.ਐਸ.ਪੀ ਨੂੰ ਮੰਗ ਪੱਤਰ ਸੌਂਪਦੇ ਹੋਏ ਮੰਗ ਕੀਤੀ ਕਿ ਅਜਿਹੇ ਮੁਸਲਮਾਨ ਨੌਜਵਾਨ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੰਗੇ ਕਰਵਾਉਣ ਦੀ ਸਾਜ਼ਿਸ਼ ਕਰਨ ਦੇ ਖ਼ਿਲਾਫ਼ ਐਨਐਸਏ ਕਾਨੂੰਨ ਤਹਿਤ ਕਾਨੂੰਨੀ ਕਾਰਵਾਈ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਜਾਵੇ | ਇਸ ਮੌਕੇ ਬਲਵੰਤ ਸਿੰਘ, ਭਗਵੰਤ ਸਿੰਘ, ਗੁਰਨਾਮ ਸਿੰਘ, ਸੰਦੀਪ ਅਗਰਵਾਲ, ਹਰਿਓਮ, ਬੋਬੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਐਸ.ਐਸ.ਡੀ.ਵਿਟ, ਬਠਿੰਡਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਇਕ ਨਜ਼ਰ ਏਧਰ ਵੀ...... ਅਫ਼ਸਰ ਸਾਬ੍ਹ! ਨਾਜਾਇਜ਼ ਕਬਜ਼ੇ ਹਟਵਾਓ, ਟਰੈਫ਼ਿਕ ਸਮੱਸਿਆ ਸੁਧਾਰੋ ਤੇ ਹੂਟਰ ਨਾ ਮਾਰੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।