ਮਾਨਸਾ, 20 ਜਨਵਰੀ (ਵਿ.ਪ੍ਰਤੀ)- ਸੀ-ਪਾਈਟ ਕੈਂਪ ਬੋੜਾਵਾਲ ਵਲੋਂ ਨੌਜਵਾਨਾਂ ਨੂੰ ਮੁਫ਼ਤ ਸਕਿਉਰਿਟੀ ਸਿਖਲਾਈ ਕੋਰਸ ਕਰਵਾਉਣ ਲਈ ਰਜਿਸਟਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ | ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਕੋਰਸ 27 ਜਨਵਰੀ ਨੂੰ ਸੀ-ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵਿਖੇ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 10ਵੀਂ ਪਾਸ ਚਾਹਵਾਨ 21 ਜਨਵਰੀ ਤੋਂ ਸਵੇਰੇ 9 ਵਜੇ ਬੋੜਾਵਾਲ ਵਿਖੇ ਜ਼ਰੂਰੀ ਦਸਤਾਵੇਜ਼ ਲੈ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਂਪ ਵਿਖੇ ਐਸ.ਐਸ.ਸੀ. (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਵੀ ਚੱਲ ਰਹੀ ਹੈ, ਜਿਨ੍ਹਾਂ ਨੌਜਵਾਨਾਂ ਨੇ ਐਸ.ਐਸ.ਸੀ. ਵਿਚ ਅਪਲਾਈ ਕੀਤਾ ਹੋਇਆ ਹੈ, ਉਹ ਵੀ ਤਿਆਰੀ ਕਰ ਸਕਦੇ ਹਨ | ਕੋਰਸ ਦੌਰਾਨ ਨੌਜਵਾਨਾਂ ਦੀ ਰਿਹਾਇਸ਼, ਖਾਣ-ਪੀਣ ਦਾ ਖ਼ਰਚ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ |