29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮਾਤਾ ਸੁੰਦਰੀ ਕਾਲਜ 'ਚ ਟਰੈਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ

ਅਜੀਤ ਡੈਸਕ 21-01-2026
ਮਾਨਸਾ, 20 ਜਨਵਰੀ (ਸ.ਰਿ.)- ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਤਹਿਤ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਆਂਗਣਵਾੜੀ ਵਰਕਰਾਂ ਨੂੰ ਟਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਹੌਲਦਾਰ ਸਤਪਾਲ ਸਿੰਘ ਟਰੈਫ਼ਿਕ ਐਜੂਕੇਸ਼ਨ ਸੈੱਲ ਮਾਨਸਾ ਨੇ ਟਰੈਫ਼ਿਕ ਨਿਯਮਾਂ, ਸੜਕ ਸੁਰੱਖਿਆ, ਸਾਈਕਲ ਚਲਾਉਣ ਅਤੇ ਪੈਦਲ ਚੱਲਣ ਦੇ ਨਿਯਮ, ਨਾਬਾਲਗ ਡਰਾਈਵਿੰਗ 'ਤੇ ਪਾਬੰਦੀ, ਫ਼ਰਿਸ਼ਤਾ ਸਕੀਮ ਅਤੇ ਭਾਰਤ ਸਰਕਾਰ ਵਲੋਂ 1.50 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਡਰਾਈਵਿੰਗ ਕਰਦੇ ਸਮੇਂ ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ, ਸੁਰੱਖਿਅਤ ਰਫ਼ਤਾਰ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਹੀ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਕੁਰੜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਮੁਫ਼ਤ ਸਕਿਉਰਿਟੀ ਗਾਰਡ ਸਿਖਲਾਈ ਲਈ ਰਜਿਸਟਰੇਸ਼ਨ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।