08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਰਕਾਰ ਨੇ ਪੰਚਾਇਤ ਸਕੱਤਰਾਂ ਨੂੰ 'ਪੰਚਾਇਤ ਵਿਕਾਸ ਸਕੱਤਰ' ਦਾ ਦਰਜਾ ਦੇ ਕੇ ਮਾਣ 'ਚ ਵਾਧਾ ਕੀਤਾ-ਵਿਧਾਇਕ ਬੁੱਧ ਰਾਮ

ਅਜੀਤ ਡੈਸਕ 02-02-2026

ਬੁਢਲਾਡਾ, 1 ਫਰਵਰੀ (ਸਵਰਨ ਸਿੰਘ ਰਾਹੀ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪੰਚਾਇਤ ਸਕੱਤਰਾਂ ਅਤੇ ਗ੍ਰਾਮ ਸੇਵਕਾਂ ਨੂੰ ਪੰਜਾਬ ਸਰਕਾਰ ਵਲੋਂ 'ਪੰਚਾਇਤ ਵਿਕਾਸ ਸਕੱਤਰ' ਦਾ ਦਰਜਾ ਦੇ ਕੇ ਮੁਲਾਜ਼ਮਾਂ ਦੇ ਮਾਣ ਸਤਿਕਾਰ ਵਿਚ ਵਾਧਾ ਕੀਤਾ ਗਿਆ | ਇਹ ਵਿਚਾਰ ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਬਲਾਕ ਦੇ ਸਮੂਹ ਪੰਚਾਇਤ ਸਕੱਤਰਾਂ ਵੱਲੋਂ ਰੱਖੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ | ਉਨ੍ਹਾਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਮੱਤੀ ਸਮੇਤ ਪੰਚਾਇਤ ਵਿਕਾਸ ਸਕੱਤਰ ਦੀਪਕ ਬਾਂਸਲ, ਬਲਵਿੰਦਰ ਕੁਮਾਰ ਅਤੇ ਹੋਰਨਾਂ ਸੀਨੀਅਰ ਆਗੂਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਪੰਚਾਇਤਾਂ ਦਾ ਕੰਮ ਦਿਲਚਸਪੀ ਅਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ | ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਸਮੇਂ ਦੀਆਂ ਸਰਕਾਰਾਂ ਨੇ ਮੁਲਾਜ਼ਮਾਂ ਨੂੰ ਝੂਠੇ ਭਰੋਸੇ ਵਿਚ ਰੱਖਿਆ ਅਤੇ ਉਨ੍ਹਾਂ ਦਾ ਸ਼ੋਸ਼ਣ ਕਰਦੀਆਂ ਰਹੀਆਂ, ਪਰ ਮਾਨ ਸਰਕਾਰ ਆਉਣ ਤੇ ਉਨ੍ਹਾਂ ਦੀ ਇਹ ਮੰਗ ਪੂਰੀ ਹੋਈ | ਇਸ ਮੌਕੇ ਧਰਮਪਾਲ, ਕਿ੍ਸ਼ਨ ਕੁਮਾਰ, ਨਿੱਕਾ ਸਿੰਘ, ਅਰਸ਼ਦੀਪ ਸਿੰਘ, ਨੀਲਮ ਰਾਣੀ, ਵਿਸ਼ੇਸ਼ ਕੁਮਾਰ, ਸੁਨੀਲ ਕੁਮਾਰ, ਮਨਮੋਹਨ ਸਿੰਘ,ਰਛਪਾਲ ਸਿੰਘ ਤੋਂ ਇਲਾਵਾ ਸਰਬਜੀਤ ਸਿੰਘ ਪੰਚਾਇਤ ਅਫ਼ਸਰ, ਜਸਵਿੰਦਰ ਸਿੰਘ , ਨਿਖਲ ਲਾਕੜਾ ਜੇ.ਈ ਅਤੇ ਨਰੇਗਾ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਸੀ.ਪੀ.ਆਈ. ਵਲੋਂ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਜ਼ਿਲੇ੍ਹ ਭਰ 'ਚ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।