08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਦਸਮੇਸ਼ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 03-02-2026
ਮਾਨਸਾ, 2 ਫਰਵਰੀ (ਸੱਭਿ.ਪ੍ਰਤੀ)- ਸਥਾਨਕ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ਵਿੱਦਿਆ ਅਤੇ ਖੇਡਾਂ ਦੇ ਖੇਤਰ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਵਲੋਂ ਸਕਿੱਟ, 'ਖੇਡਣ ਦੇ ਦਿਨ ਚਾਰ' ਤੇ 'ਧੀਆਂ' ਗੀਤ ਆਦਿ ਦੀ ਪੇਸ਼ਕਾਰੀ ਨੇ ਸਭਨਾਂ ਦਾ ਮਨ ਮੋਹ ਲਿਆ | ਮੁੱਖ ਮਹਿਮਾਨ ਸੰਤ ਪ੍ਰਸ਼ੋਤਮ ਦਾਸ ਵਿਰਕਤ ਕੁਟੀਆ ਮਾਨਸਾ ਖ਼ੁਰਦ ਵਾਲਿਆਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਉਤਸ਼ਾਹਿਤ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਗੁਰਪ੍ਰੀਤ ਸਿੰਘ ਭੁੱਚਰ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਮੈਨੇਜਮੈਂਟ ਕਮੇਟੀ ਪ੍ਰਧਾਨ ਮੱਘਰ ਸਿੰਘ, ਡਾਇਰੈਕਟਰ ਜੁਗਰਾਜ ਸਿੰਘ, ਪਿ੍ੰਸੀਪਲ ਪਰਮਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਮੈਨੇਜਰ ਹੰਸ ਰਾਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਸਬਾ ਬੋਹਾ ਵਿਖੇ ਸੀਵਰੇਜ ਦੇ ਨਾਕਸ ਪ੍ਰਬੰਧਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਵਾਅਦੇ ਮੁਤਾਬਿਕ ਮੰਗਾਂ ਪੂਰੀਆਂ ਨਾ ਕਰਨ ਕਰਕੇ ਨੰਬਰਦਾਰ ਭਾਈਚਾਰੇ 'ਚ ਸਰਕਾਰ ਪ੍ਰਤੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।