08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਰਾਮਲਾਜ ਸਿੰਘ ਗੱਤਾ ਮਿਲਜ਼ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

ਅਜੀਤ ਡੈਸਕ 03-02-2026
ਬਰੇਟਾ, 2 ਫਰਵਰੀ (ਮੰਡੇਰ)- ਗੱਤਾ ਮਿਲਜ਼ ਐਸੋਸੀਏਸ਼ਨ ਵਲੋਂ ਚੋਣ ਕੀਤੀ ਗਈ | ਸਰਬਸੰਮਤੀ ਨਾਲ ਰਾਮਲਾਜ ਸਿੰਘ ਬਹਾਦਰਪੁਰ ਸਾਬਕਾ ਸਰਪੰਚ ਨੂੰ ਪ੍ਰਧਾਨ, ਰਾਜੇਸ਼ ਸਿੰਗਲਾ ਸਕੱਤਰ ਅਤੇ ਬਿੰਟੂ ਪਾਲ ਨੂੰ ਵਿੱਤ ਸਕੱਤਰ ਚੁਣਿਆ ਗਿਆ | ਸਮੂਹ ਮਿਲਰਾਂ ਨੂੰ ਐਸੋਸੀਏਸ਼ਨ ਦੀ ਮੈਂਬਰਸ਼ਿਪ ਲੈਣ ਲਈ ਕਿਹਾ ਗਿਆ | ਨਵਨਿਯੁਕਤ ਪ੍ਰਧਾਨ ਰਾਮਲਾਜ ਸਿੰਘ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਨਗੇ | ਇਸ ਮੌਕੇ ਰਾਜ ਮਿੱਤਲ, ਚਰਨ ਦਾਸ, ਰਾਜੇਸ਼ ਬਿੱਟੂ, ਮੁਨੀਸ਼ ਮਿੱਤਲ, ਤਰਸੇਮ ਗੋਇਲ, ਵਿਜੇ ਸਿੰਗਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਉੱਗਰ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਕਸਬਾ ਬੋਹਾ ਵਿਖੇ ਸੀਵਰੇਜ ਦੇ ਨਾਕਸ ਪ੍ਰਬੰਧਾਂ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।