18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼ਹਿਰ 'ਚ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰਨ ਵਾਲਿਆਂ ਦੀ ਪੁਲਿਸ ਨੇ ਕੀਤੀ ਪਹਿਚਾਣ <br/>

ਅਜੀਤ ਡੈਸਕ 22-02-2026
ਰਾਮਪੁਰਾ ਫੂਲ, 21 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਰਾਮਪੁਰਾ ਫੂਲ ਵਿਖੇ ਦਿਨ ਦਿਹਾੜੇ ਲੁੱਟਾਂ ਖੋਹਾਂ ਚੋਰੀਆਂ ਹੋਣ ਕਾਰਨ ਲੋਕਾਂ ਵਿਚ ਸਹਿਮ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਦਿਨ ਦਿਹਾੜੇ ਮੋਟਰਸਾਈਕਲ ਚੋਰ ਗਰੋਹ ਵੀ ਪੂਰਾ ਸਰਗਰਮ ਹੈ , ਜਿਸ 'ਤੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਇਸ ਗਰੋਹ ਦੀ ਪੈੜ ਨੱਪ ਕੇ ਸ਼ਲਾਖਾਂ ਪਿੱਛੇ ਸੁੱਟ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਇਸ ਤੋਂ ਇਲਾਵਾ ਸ਼ਹਿਰ ਵਿਚ ਗੁੰਡਾਗਰਦੀ ਦਾ ਬੋਲਬਾਲਾ ਵੱਧਦਾ ਜਾ ਰਿਹਾ ਹੈ ਜੋ ਸ਼ਹਿਰ ਨਿਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ | ਇਸ ਦੇ ਤਹਿਤ ਹੀ ਰਾਤ ਸਮੇਂ ਸਥਾਨਕ ਸ਼ਹਿਰ ਦੇ ਗਾਂਧੀ ਨਗਰ ਤੋਂ ਇੱਕ ਵੀਡੀਓ ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਵਿਚ ਰਾਤ ਸਮੇਂ ਦੋ ਗਰੁੱਪਾਂ ਵਿਚਕਾਰ ਘਰੇਲੂ ਝੜਪ ਦਿਖਾਈ ਦੇ ਰਹੀ ਹੈ | ਜਿਸ ਵਿਚ ਇੱਕ ਗਰੁੱਪ ਵਲੋਂ ਇੱਟਾਂ ਅਤੇ ਪੱਥਰਾਂ ਦੀ ਵਰਤੋਂ ਕੀਤੀ ਗਈ | ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਸਿਟੀ ਰਾਮਪੁਰਾ ਨੇ ਵੀਡੀਓ ਵਿਚੋਂ 4 ਵਿਅਕਤੀਆਂ ਦੀ ਪਛਾਣ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਰਾਮਪੁਰਾ ਦੇ ਮੁੱਖੀ ਹਰਬੰਸ ਸਿੰਘ ਨੇ ਦੱਸਿਆ ਹਮਲਾ ਕਰਨ ਵਾਲਿਆਂ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਬਠਿੰਡਾ 'ਚ ਹਨੀਟ੍ਰੈਪ ਗਰੋਹ ਦਾ ਪਰਦਾਫਾਸ਼- ਦੋ ਗਿ੍ਫ਼ਤਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਨਥਾਣਾ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।