20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪਸ਼ੂਆਂ ਦੇ ਵਾੜੇ ਦਾ ਤਾਲਾ ਤੋੜ ਕੇ ਦੋ ਮੱਝਾਂ ਚੋਰੀ

ਅਜੀਤ ਡੈਸਕ 07-03-2026
ਮਹਿਮਾ ਸਰਜਾ, 6 ਮਾਰਚ (ਬਲਦੇਵ ਸੰਧੂ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਮਹਿਮਾ ਸਵਾਈ ਤੋਂ ਲੰਘੀ ਰਾਤ ਚੋਰਾਂ ਦੇ ਗਿਰੋਹ ਵਲੋਂ ਇਕ ਪਸ਼ੂਆਂ ਦੇ ਵਾੜੇ ਦੇ ਦਰਵਾਜ਼ੇ ਦਾ ਤਾਲਾ ਤੋੜ ਕੇ ਕਿਸਾਨ ਦਵਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਦੀਆਂ ਇਕ ਦੁਧਾਰੂ ਮੱਝ ਸਮੇਤ ਦੋ ਮੱਝਾਂ ਚੋਰੀ ਕਰ ਲਏ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਪੀੜ੍ਹਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਬਹੁਤ ਕੀਮਤੀ ਮੱਝਾਂ ਸਨ, ਜਿਸ ਨਾਲ ਉਨ੍ਹਾਂ ਦਾ ਕਰੀਬ ਢਾਈ ਲੱਖ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਉਹ ਖੇਤੀਬਾੜੀ ਦੇ ਨਾਲ ਸਹਾਇਕ ਧੰਦੇ ਦੁੱਧ ਨੂੰ ਵੇਚ ਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ | ਉਨ੍ਹਾਂ ਦੱਸਿਆ ਕਿ ਬੀਤੀ ਰਾਤ 9 ਵਜੇ ਦੇ ਕਰੀਬ ਉਹ ਮੱਝਾਂ ਵਾਲੇ ਵਾੜੇ ਵਿਚੋਂ ਕੰਮ ਨਿਬੇੜ ਕੇ ਘਰ ਗਏ ਸਨ | ਉਹ ਜਦੋਂ ਸਵੇਰੇ ਆਏ ਤਾਂ ਦੇਖਿਆ ਕਿ ਉਨ੍ਹਾਂ ਦੀਆਂ ਦੋ ਮੱਝਾਂ ਗਾਇਬ ਸਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੇ ਆਧਾਰ ਤੇ ਅਣਪਛਾਤਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਉਧਰ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਪੁਲਿਸ ਟੀਮ ਲੈ ਕੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਵਿਚ ਜੁਟੀ ਹੋਈ ਹੈ ਅਤੇ ਕੁਝ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਗਿਆ ਹੈ |
ਭਾਕਿਯੂ (ਲੱਖੋਵਾਲ) ਪਿੰਡ ਬਰ੍ਹੇ ਇਕਾਈ ਦੀ ਚੋਣ ਹੋਈ
ਬੁਢਲਾਡਾ, 6 ਮਾਰਚ (ਸਵਰਨ ਸਿੰਘ ਰਾਹੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪਿੰਡ ਇਕਾਈ ਬਰ੍ਹੇ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪੁੱਜੇ ਸੀਨੀਅਰ ਸੂਬਾ ਮੀਤ ਪ੍ਰਧਾਨ ਪ੍ਰਸ਼ੋਤਮ ਸਿੰਘ ਗਿੱਲ, ਬਲਾਕ ਬੋਹਾ ਦੇ ਪ੍ਰਧਾਨ ਰਘਬੀਰ ਸਿੰਘ ਸ਼ੇਰ ਖਾਂ ਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਘੁੱਕਰ ਸਿੰਘ ਭੱਠਲ, ਮੀਤ ਪ੍ਰਧਾਨ ਦਰਸ਼ਨ ਸਿੰਘ ਤਾਲਬਵਾਲਾ, ਲਾਭ ਸਿੰਘ ਭੱਠਲ ਆਦਿ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਕਿਸਾਨੀ ਨੂੰ ਦਰਪੇਸ਼ ਚੁਣੌਤੀਆਂ ਵਾਸਤੇ ਇੱਕਜੁੱਟ ਹੋ ਕੇ ਸੰਘਰਸ਼ਾਂ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਗਏ ਮੁਕਤ ਵਪਾਰ ਸਮਝੌਤੇ ਨਾਲ ਕਿਸਾਨੀ ਨਾਲ ਸਿੱਧੇ ਤੌਰ 'ਤੇ ਜੁੜੇ ਡਾਇਰੀ ਉਦਯੋਗ 'ਤੇ ਬਹੁਤ ਬੁਰਾ ਅਸਰ ਪਵੇਗਾ | ਉਕਤ ਆਗੂਆਂ ਦੀ ਮੌਜੂਦਗੀ 'ਚ ਸਰਬ ਸੰਮਤੀ ਨਾਲ ਕੀਤੀ ਗਈ ਪਿੰਡ ਇਕਾਈ ਦੀ ਚੋਣ 'ਚ ਕੁਲਵੰਤ ਸਿੰਘ ਪਾਲਾ ਨੂੰ ਪ੍ਰਧਾਨ, ਰਾਜਾ ਸਿੰਘ ਨੂੰ ਜਨਰਲ ਸਕੱਤਰ, ਸੋਨੀ ਸਿੰਘ ਨੂੰ ਖ਼ਜ਼ਾਨਚੀ, ਜੱਸੀ ਸਿੰਘ ਨੂੰ ਵਿਸ਼ੇਸ਼ ਸਕੱਤਰ ਅਤੇ ਅੰਮਿ੍ਤ ਪਾਲ ਸਿੰਘ ਪਾਲਾ, ਭਗਵੰਤ ਸਿੰਘ ਸ਼ਿਵਚਰਨ ਸਿੰਘ ਤੇ ਅੰਮਿ੍ਤਪਾਲ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ |

ਪਿਛਲੀ ਖ਼ਬਰ 3000 ਨਸ਼ੇ ਦੀਆਂ ਗੋਲੀਆਂ ਸਣੇ ਇਕ ਕਾਬੂ ਅਗਲੀ ਖ਼ਬਰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਲੋਂ ਵਿਦਿਆਰਥਣਾਂ ਲਈ ਸੈਲਫ਼ ਡਿਫੈਂਸ ਟਰੇਨਿੰਗ ਸੈਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।