20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

3000 ਨਸ਼ੇ ਦੀਆਂ ਗੋਲੀਆਂ ਸਣੇ ਇਕ ਕਾਬੂ

ਅਜੀਤ ਡੈਸਕ 07-03-2026
ਬਠਿੰਡਾ, 6 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕ ਵਿਅਕਤੀ ਨੂੰ 3000 ਨਸ਼ੀਲੀਆਂ ਗੋਲੀਆਂ (ਟਰਾਮਾਡੋਲ) ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਵਲੋਂ ਕੀਤੀ ਗਈ ਜਾਂਚ ਵਿਚ ਤਫ਼ਤੀਸ਼ੀ ਅਧਿਕਾਰੀ ਗੁਰਪ੍ਰੀਤ ਸਿੰਘ ਸੀ ਆਈ ਏ 2 ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਥਾਣਾ ਸੀ ਆਈ ਏ-2 ਪੁਲਿਸ ਪਾਰਟੀ ਵਲੋਂ ਮਲੋਟੀ ਬਾਈਪਾਸ ਨੇੜੇ ਪੈਰਿਸ ਸਿਟੀ ਤੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 3000 ਨਸ਼ੀਲੀਆਂ (ਟਰਾਮਾਡੋਲ) ਗੋਲੀਆਂ ਬਰਾਮਦ ਕਰ ਲਈਆਂ ਗਈਆਂ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਧਰਮ ਸਿੰਘ ਵਾਸੀ ਮਹਿਮਾ ਸਰਜਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |


ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਪਸ਼ੂਆਂ ਦੇ ਵਾੜੇ ਦਾ ਤਾਲਾ ਤੋੜ ਕੇ ਦੋ ਮੱਝਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।