20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਰੁਜ਼ਗਾਰ ਅਧਿਕਾਰ ਗਰੰਟੀ ਦੀ ਮੰਗ ਸੰਬੰਧੀ ਮਾਨਸਾ ਵਿਖੇ ਵਿਦਿਆਰਥੀ-ਨੌਜਵਾਨ ਕਨਵੈੱਨਸ਼ਨ 23 ਨੂੰ <br/>

ਅਜੀਤ ਡੈਸਕ 07-03-2026
ਬੁਢਲਾਡਾ, 6 ਮਾਰਚ (ਸਵਰਨ ਸਿੰਘ ਰਾਹੀ)- 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਮਾਨਸਾ ਵਿਖੇ ਕਰਵਾਈ ਜਾ ਰਹੀ ਵਿਦਿਆਰਥੀ-ਨੌਜਵਾਨ ਕਨਵੈੱਨਸ਼ਨ ਦੀ ਤਿਆਰੀਆਂ ਵਜੋਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ ਆਗੂਆਂ ਵਲੋਂ ਸਥਾਨਕ ਸ਼ਹਿਰ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ 'ਚ ਵਿਦਿਆਰਥੀ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਇਸਾ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ, ਜ਼ਿਲ੍ਹਾ ਆਗੂ ਦੀਪਕ ਗੋਇਲ ਮਾਨਸਾ ਅਤੇ ਇਨਕਲਾਬੀ ਨੌਜਵਾਨ ਸਭਾ ਦੇ ਹੈਪੀ ਮਾਨ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਕਾਰਪੋਰੇਟ ਘਰਾਣਿਆਂ ਵਲੋਂ ਲਿਆਂਦੀਆਂ ਜਾ ਰਹੀਆਂ ਜਨ-ਵਿਰੋਧੀ ਨੀਤੀਆਂ ਦੇ ਕਰ ਕੇ ਰੁਜ਼ਗਾਰ ਦਾ ਸੰਕਟ ਪੈਦਾ ਹੋਣ ਕਾਰਨ ਪੰਜਾਬ ਅਤੇ ਦੇਸ਼ ਦੀ ਜਵਾਨੀ ਨਸ਼ਾਖੋਰੀ ਅਤੇ ਗੈਂਗਸਟਰਵਾਦ ਦੇ ਰਸਤੇ ਵੱਲ ਜਾ ਰਹੀ ਹੈ ਅਤੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਤੋਂ ਚਿੰਤਤ ਉਨ੍ਹਾਂ ਨੂੰ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵੱਲ ਪ੍ਰਵਾਸ ਕਰਵਾਉਣ ਲਈ ਮਜਬੂਰ ਹਨ | ਆਗੂਆਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਲਈ ਰੁਜ਼ਗਾਰ ਦੀ ਗਰੰਟੀ ਲਈ 'ਰੁਜ਼ਗਾਰ ਅਧਿਕਾਰ ਗਰੰਟੀ ਐਕਟ' ਬਣਾਏ ਜਾਣ, ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ, ਜਨਤਕ ਅਦਾਰਿਆਂ ਵਿਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ, ਮੁਫ਼ਤਖ਼ੋਰੀ ਅਤੇ ਨਸ਼ਾਖੋਰੀ ਨੂੰ ਬੰਦ ਕੀਤੇ ਜਾਣ, ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰ ਕੇ ਸੂਬਿਆਂ ਨੂੰ ਸਿੱਖਿਆ ਨੀਤੀ ਬਣਾਏ ਜਾਣ ਦੇ ਅਧਿਕਾਰ ਦਿੱਤੇ ਜਾਣ | ਆਗੂਆਂ ਨੇ ਅਪੀਲ ਕਰਦਿਆਂ ਕਿਹਾ ਕਿ ਸਾਰਿਆਂ ਲਈ ਮੁਫ਼ਤ ਤੇ ਇਕ ਸਮਾਨ ਸਿੱਖਿਆ ਲਾਜ਼ਮੀ ਹੋਣ ਦੇ ਸਵਾਲ ਨੂੰ ਉਭਾਰੇ ਜਾਣ ਦੇ ਮਕਸਦ ਨਾਲ 23 ਮਾਰਚ ਨੂੰ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਕੀਤੀ ਜਾ ਰਹੀ ਕਨਵੈੱਨਸ਼ਨ ਵਿਚ ਸ਼ਾਮਿਲ ਹੋਣ | ਇਸ

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ <br/> ਅਗਲੀ ਖ਼ਬਰ ਵਿਸ਼ਵ ਕਾਲਾ ਮੋਤੀਆ ਹਫ਼ਤਾ 8 ਤੋਂ 14 ਮਾਰਚ ਤੱਕ ਮਨਾਇਆ ਜਾਵੇਗਾ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।