20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

14 ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ-ਨਕੱਈ <br/>

ਅਜੀਤ ਡੈਸਕ 07-03-2026
ਬਰੇਟਾ, 6 ਮਾਰਚ (ਪਾਲ ਸਿੰਘ ਮੰਡੇਰ)-14 ਮਾਰਚ ਨੂੰ ਮੋਗਾ ਵਿਖੇ ਭਾਜਪਾ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਹੋਣ ਵਾਲੀ ਬਦਲਾਅ ਰੈਲੀ ਸਬੰਧੀ ਭਾਰਤੀ ਜਨਤਾ ਪਾਰਟੀ ਸਰਕਲ ਬਰੇਟਾ ਦੀ ਮੀਟਿੰਗ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਹੋਈ | ਰੈਲੀ ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਸੂਬਾ ਉਪ ਪ੍ਰਧਾਨ ਜਗਦੀਪ ਸਿੰਘ ਨਕੱਈ, ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਅਤੇ ਹਲਕਾ ਇੰਚਾਰਜ ਸੂਬੇਦਾਰ ਭੋਲਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਰੈਲੀ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇ੍ਹਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ | ਆਗੂਆਂ ਨੇ ਪਾਰਟੀ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰੇਮ ਕੁਮਾਰ ਬਖਸ਼ੀਵਾਲਾ, ਅਸ਼ੋਕ ਕੁਮਾਰ ਗੋਰਾ, ਯੁਵਾ ਆਗੂ ਪ੍ਰਸ਼ਾਂਤ ਸਿੰਗਲਾ, ਐਸ.ਸੀ. ਮੋਰਚਾ ਦੇ ਜ਼ਿਲ੍ਹਾ ਉਪ ਪ੍ਰਧਾਨ ਓਮ ਲਾਲ ਬਾਲਮੀਕੀ, ਪ੍ਰਸ਼ੋਤਮ ਸਿੰਘ ਖੁਡਾਲ, ਪੁਨੀਤ ਮਿੱਤਲ, ਮੋਹਿਤ ਜਾਂਗੜਾ, ਜਗਸੀਰ ਸਿੰਘ ਰੰਘਰੇਟਾ, ਕੇਵਲ ਗਰਗ, ਬਦਰੀ ਪ੍ਰਸ਼ਾਦ, ਤਾਰਾ ਸਿੰਘ ਰੰਘੜਿਆਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਦੀ ਅਗਵਾਈ 'ਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਲਗਾਏ ਪੋਸਟਰ ਅਗਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਟੀਕਾਕਰਨ ਮੁਹਿੰਮ ਦਾ ਆਗਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।