29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਖੇਡਾਂ 'ਚ ਮੱਲਾਂ ਮਾਰਨ ਵਾਲੇ ਨੰਬਰਦਾਰ ਬਲਵਿੰਦਰ ਸਿੰਘ ਕੋਟਸ਼ਮੀਰ ਦਾ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸਨਮਾਨ <br/>

ਅਜੀਤ ਡੈਸਕ 26-03-2026
ਕੋਟਫੱਤਾ, 25 ਮਾਰਚ (ਰਣਜੀਤ ਸਿੰਘ ਬੁੱਟਰ)- ਭਗਤ ਸਿੰਘ ਪਾਰਕ ਬਠਿੰਡਾ ਵਿਚ ਰੱਖੇ ਗਏ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਵਿਚ ਬਠਿੰਡਾ ਜ਼ਿਲ੍ਹੇ ਦੀਆਂ 10 ਨਾਮਵਰ ਹਸਤੀਆਂ ਨੂੰ ਉਨ੍ਹਾਂ ਦੀਆਂ ਵੱਖ-ਵੱਖ ਖੇਤਰਾਂ ਵਿੱਚ ਮਾਰੀਆਂ ਮੱਲਾਂ ਬਦਲੇ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਕੋਟਸ਼ਮੀਰ ਦੇ ਨੰਬਰਦਾਰ ਬਲਵਿੰਦਰ ਸਿੰਘ ਦਾ ਸਨਮਾਨ ਵੀ ਵਿਸ਼ੇਸ਼ ਰੂਪ ਵਿਚ ਕੀਤਾ ਗਿਆ ¢ ਇਸ ਮÏਕੇ ਮੁੱਖ ਮਹਿਮਾਨ ਬਠਿੰਡਾ ਜ਼ਿਲੇ੍ਹ ਦੇ ਡੀ ਸੀ ਰਜੇਸ਼ ਧੀਮਾਨ ਦੀ ਥਾਂ ਸਿੱਖਿਆ ਵਿਭਾਗ ਬਠਿੰਡਾ ਦੇ ਡੀ ਓ ਮੈਡਮ ਮਮਤਾ ਸੇਠੀ ਖੁਰਾਣਾ ਸ਼ਾਮਿਲ ਹੋਏ¢ ਇਸ ਦਿੱਤੇ ਮਾਨ ਸਨਮਾਨ ਨੂੰ ਜਦੋਂ ਨੰਬਰਦਾਰ ਘਰ ਲੈ ਕੇ ਆਏ ਤਾਂ ਘਰ ਦੇ ਪਰਿਵਾਰਕ ਮੈਂਬਰਾਂ ਉਨਾਂ ਦੇ ਸਪੁੱਤਰ ਸਤਨਾਮ ਸਿੰਘ ਸਿੱਧੂ, ਨੂੰ ਹ ਡਾਕਟਰ ਰਵਨੀਤ ਕÏਰ ਸਿੱਧੂ, ਸੁਰਜੀਤ ਸਿੰਘ ਬਠਿੰਡਾ ਤੇ ਉਨ੍ਹਾਂ ਦੀ ਧਰਮ-ਪਤਨੀ ਵਲੋਂ ਵੀ ਨੰਬਰਦਾਰ ਦਾ ਸਨਮਾਨ ਕੀਤਾ ਗਿਆ¢ ਦੱਸਣਾ ਬਣਦਾ ਹੈ ਕਿ ਇਹ ਸਨਮਾਨ ਨੰਬਰਦਾਰ ਨੂੰ ਮੈਰਾਥਨ ਰੇਸਾਂ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਅਤੇ ਸਮਾਜ ਸੇਵੀ ਕੰਮਾਂ ਬਦਲੇ ਦਿੱਤਾ ਗਿਆ¢ ਸ਼ਹੀਦ ਭਗਤ ਸਿੰਘ ਪਾਰਕ ਦੀ ਕਮੇਟੀ ਦੇ ਪ੍ਰਧਾਨ ਸਰਪੰਚ ਹਰਜਿੰਦਰ ਸਿੰਘ ਅਤੇ ਸਮੁੱਚੀ ਕਮੇਟੀ ਦਾ ਨੰਬਰਦਾਰ ਨੇ ਧੰਨਵਾਦ ਕੀਤਾ¢ ਇਸ ਮੌਕੇ ਗੱਲਬਾਤ ਕਰਦਿਆਂ ਨੰਬਰਦਾਰ ਨੇ ਦੱਸਿਆ ਕਿ ਇਸ ਸਨਮਾਨ ਨਾਲ ਉਸ ਦੇ ਹÏਸਲੇ ਹੋਰ ਵੀ ਬੁਲੰਦ ਹੋਏ ਹਨ ਤੇ ਹੁਣ ਉਹ ਹੋਰ ਵੀ ਉਤਸ਼ਾਹ ਨਾਲ ਲੋਕਾਂ ਨੂੰ ਖੇਡਾਂ ਨਾਲ ਜੋੜਨਗੇ ਅਤੇ ਇਕ ਨਵੇਂ ਤੇ ਨਿਰੋਏ ਸਮਾਜ ਦੀ ਸਿਰਜਨਾ ਕਰਨਗੇ¢

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਸਾਲਾਨਾ ਨਤੀਜੇ ਐਲਾਨੇ <br/> ਅਗਲੀ ਖ਼ਬਰ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੋ ਰਹੀ ਹੈ-ਸੁਰਜੀਤ ਰੱਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।