ਭਗਤਾ ਭਾਈਕਾ, 25 ਮਾਰਚ (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪਿ੍ੰਸੀਪਲ ਗੁਰਿੰਦਰ ਕÏਰ ਦੀ ਸੁਚੱਜੀ ਅਗਵਾਈ ਹੇਠ ਐਲਾਨੇ ਗਰੇ ਸਾਲਾਨਾ ਨਤੀਜੇ ਵਿਚ ਸਕੂਲ ਦੀਆਂ ਵੱਖ ਵੱਖ ਜਮਾਤਾਂ ਵਿਚੋਂ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ¢ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਦੇ ਹੋਏ ਆਪਣੀ ਮਿਹਨਤ ਨਾਲ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ¢ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਨਰਸਰੀ ਤੋਂ ਯੂ.ਕੇ.ਜੀ ਤੱਕ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਨੇ ਸਮਾਗਮ ਨੂੰ ਵਿਸ਼ੇਸ਼ ਰੂਪ ਦਿੱਤਾ¢ ਪਿੰ੍ਰਸੀਪਲ ਗੁਰਿੰਦਰ ਕÏਰ ਨੇ ਸਾਲਾਨਾ ਨਤੀਜੇ ਵਿਚ ਪ੍ਰਾਪਤੀਆਂ ਲੈਣ ਵਾਲੇ ਤੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |