ਮਹਿਰਾਜ, 25 ਮਾਰਚ (ਸੁਖਪਾਲ ਮਹਿਰਾਜ)- ਐਸ.ਐਮ.ਓ. ਨਥਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਭੈਣੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਟੀ.ਬੀ. ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ¢ ਇਸ ਦੌਰਾਨ ਸੀ.ਐਚ.ਓ ਹਰਜਿੰਦਰ ਕੌਰ ਅਤੇ ਕਿਰਨਜੀਤ ਕੌਰ, ਜਸ ਵਲੋਂ ਲੋਕਾਂ ਨੂੰ ਟੀ.ਬੀ. ਬਿਮਾਰੀ ਬਾਰੇ ਜਾਣਕਾਰੀ ਦਿੱਤੀ ਗਈ¢ ਉਨ੍ਹਾਂ ਦੱਸਿਆ ਕਿ ਟੀ.ਬੀ. ਇਕ ਛੂਤ ਦੀ ਬਿਮਾਰੀ ਹੈ¢ ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ, ਬੁਖ਼ਾਰ, ਭਾਰ ਘਟਣਾ, ਰਾਤ ਨੂੰ ਵੱਧ ਪਸੀਨਾ ਆਉਣਾ ਜਾਂ ਭੁੱਖ ਘੱਟ ਲੱਗਣ ਜਿਹੇ ਲੱਛਣ ਹੋਣ, ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਟੈੱਸਟ ਕਰਵਾਉਣਾ ਚਾਹੀਦਾ ਹੈ¢ ਉਨ੍ਹਾਂ ਨੇ ਕਿਹਾ ਕਿ ਟੀ.ਬੀ. ਦਾ ਟੈੱਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ ਅਤੇ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ¢ ਇਸ ਦੇ ਨਾਲ ਹੀ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ 10 ਲੱਖ ਰੁਪਏ ਦੇ ਬੀਮਾ ਕਾਰਡਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ¢ ਇਸ ਮੌਕੇ ਆਸ਼ਾ ਵਰਕਰ ਜਸਵਿੰਦਰ ਕÏਰ ਆਦਿ ਵੀ ਮÏਜੂਦ ਸਨ¢