29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਗੁਰਸੇਵਕ ਸਿੰਘ ਮਾਨ ਬਣੇ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ

ਅਜੀਤ ਡੈਸਕ 26-03-2026
ਬਠਿੰਡਾ, 25 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ): ਨੌਜਵਾਨ ਤੇ ਟਕਸਾਲੀ ਆਗੂ ਗੁਰਸੇਵਕ ਸਿੰਘ ਮਾਨ ਨੂੰ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਹ ਪਹਿਲਾਂ ਕੌਂਸਲਰ ਰਹਿ ਚੁੱਕੇ ਹਨ | ਉਨ੍ਹਾਂ ਦੀ ਨਿਯੁਕਤੀ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ | ਇੱਥੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਗੁਰਸੇਵਕ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਇਕ ਟਕਸਾਲੀ ਅਤੇ ਮਿਹਨਤੀ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ¢ ਗੁਰਸੇਵਕ ਸਿੰਘ ਦੇ ਲੰਬੇ ਰਾਜਨੀਤਕ ਸਫ਼ਰ ਅਤੇ ਤਜਰਬੇ ਨਾਲ ਪਾਰਟੀ ਹੋਰ ਮਜ਼ਬੂਤ ਮਿਲੇਗੀ¢ ਉਨ੍ਹਾਂ ਨੇ ਕਿਹਾ ਕਿ ਪਾਰਟੀ ਵਰਕਰਾਂ ਵਿਚ ਉਨ੍ਹਾਂ ਦੀ ਨਿਯੁਕਤੀ ਨਾਲ ਭਾਰੀ ਉਤਸ਼ਾਹ ਪੈਦਾ ਹੋਇਆ ਹੈ¢ ਨਵ ਨਿਯੁਕਤ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੰੂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ¢ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ¢ ਇਸ ਮੌਕੇ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਗੁਰਸੇਵਕ ਮਾਨ ਬਹੁਤ ਹੀ ਮਿਹਨਤੀ ਆਗੂ ਹਨ ਤੇ ਉਨ੍ਹਾਂ ਦਾ ਲੋਕਾਂ ਨਾਲ ਬਹੁਤ ਨੇੜਲਾ ਸਬੰਧ ਹੈ ਜਿਸ ਕਰਕੇ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਬਠਿੰਡਾ ਸ਼ਹਿਰੀ ਹਲਕੇ ਵਿਚ ਹੋਰ ਬਲ ਮਿਲੇਗਾ | ਇਸ ਮੌਕੇ ਬੀਬੀ ਜੋਗਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਯਾਦਵਿੰਦਰ ਸਿੰਘ ਯਾਦੀ, ਕੁਲਦੀਪ ਸਿੰਘ ਨੰਬਰਦਾਰ, ਮੋਹਨਜੀਤ ਪੁਰੀ, ਹਰਵਿੰਦਰ ਸ਼ਰਮਾ ਗੰਜੂ, ਵਿਨੋਦ ਬੋਦੀ, ਰਾਕੇਸ਼ ਕਾਕਾ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਡਾ. ਗੁਰਸੇਵਕ ਸਿੰਘ, ਇਕਬਾਲ ਸਿੰਘ ਮਿੱਠੜੀ, ਬਲਵਿੰਦਰ ਸਿੰਘ ਬੱਲੀ, ਪਰਮਪਾਲ ਸਿੰਘ ਸਿੱਧੂ, ਕਰਮਯੋਗ ਸਿੰਘ ਮਾਨ, ਪ੍ਰੇਮ ਚੰਦ, ਹਰਤਾਰ ਮਨੀ, ਨਾਇਬ ਸਿੰਘ ਬਰਾੜ, ਪਿ੍ਤਪਾਲ ਸਿੰਘ, ਰਵਿੰਦਰ ਸਿੰਘ ਚੀਮਾ, ਸੁਨੀਲ ਕੁਮਾਰ ਫ਼ੌਜੀ, ਨਰਿੰਦਰਪਾਲ ਸਿੰਘ, ਹਰਮਨਪਾਲ ਸਿੰਘ ਰਿੰਕਾ, ਰੌਸ਼ਨ ਸਿੰਘ ਗਿਆਨਾ, ਹਰਪਾਲ ਸਿੰਘ ਢਿੱਲੋਂ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸਰਹਿੰਦ ਵਿਖੇ 28 ਨੂੰ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ-ਵਿਧਾਇਕ ਰਾਏ <br/> ਅਗਲੀ ਖ਼ਬਰ ਟੀਬੀ. ਬਾਰੇ ਜਾਗਰੂਕਤਾ ਕੈਂਪ, ਸ਼ੂਗਰ ਸੰਬੰਧੀ ਲੋਕਾਂ ਨੂੰ ਦਿੱਤੀ ਜਾਣਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।