ਲਹਿਰਾ ਮੁਹੱਬਤ, 25 ਮਾਰਚ (ਚਰਨਜੀਤ ਸਿੰਘ)- ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜ਼ਿਜ ਲਹਿਰਾ ਮੁਹੱਬਤ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨੁੱਕੜ ਨਾਟਕ ਨਾਲ ਪੇਸ਼ ਕੀਤੇ ਗਏ¢ ਇਸ ਮੌਕੇ ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ, ਦੇਸ਼-ਭਗਤੀ ਅਤੇ ਨੈਤਿਕ ਮੁੱਲਾਂ ਨਾਲ ਸੰਬੰਧਿਤ ਵਿਸ਼ਿਆਂ 'ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕਰਕੇ ਦਰਸ਼ਕਾਂ ਨੂੰ ਜਾਗਰੂਕ ਕੀਤਾ¢ ਪਿ੍ੰਸੀਪਲ ਡਾ.ਰਜਨੀ ਚÏਧਰੀ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੀ ਹÏਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਦੇਸ਼-ਭਗਤੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ¢ ਅੰਤ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ¢