21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਿਜੀਲੈਂਸ ਨੇ ਗ਼ਬਨ ਮਾਮਲੇ 'ਚ ਸੇਵਾ ਮੁਕਤ ਜੇ.ਈ. ਦਬੋਚਿਆ

ਅਜੀਤ ਡੈਸਕ 27-03-2026

ਮਾਨਸਾ/ਬੁਢਲਾਡਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ/ਸੁਨੀਲ ਮਨਚੰਦਾ)-ਵਿਜੀਲੈਂਸ ਵਿਭਾਗ ਮਾਨਸਾ ਨੇ ਜਲ ਸ੍ਰੋਤ ਵਿਭਾਗ ਦੇ ਸੇਵਾ ਮੁਕਤ ਜੇ.ਈ. ਨੂੰ ਮੋਘਿਆਂ ਦੀ ਮੁਰੰਮਤ ਅਤੇ ਹੋਰ ਕੰਮਾਂ ਲਈ ਘਟੀਆ ਮਟੀਰੀਅਲ ਲਗਾ ਕੇ ਲੱਖਾਂ ਰੁਪਏ ਦਾ ਗ਼ਬਨ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਚੌਕਸੀ ਵਿਭਾਗ ਦੇ ਇੰਸਪੈਕਟਰ ਨਗਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਬੱਛੋਆਣਾ ਦੇ ਵਾਸੀ ਅਮਰੀਕ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ 2018 'ਚ ਬਣੇ ਨਹਿਰੀ ਖਾਲ਼ਿਆਂ 'ਚ ਘਟੀਆ ਮਟੀਰੀਅਲ ਵਰਤਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਲੰਬੀ-ਚੌੜੀ ਵਿਭਾਗੀ ਪੜਤਾਲ ਦੇ ਚੱਲਦਿਆਂ ਉਪਰੰਤ ਘਟੀਆ ਮਟੀਰੀਅਲ ਵਰਤਣ ਦਾ ਮਾਮਲਾ ਸਾਹਮਣੇ ਆਉਣ 'ਤੇ ਸੇਵਾ ਮੁਕਤ ਜੇ.ਈ. ਹਰਚਰਨ ਸਿੰਘ ਸਮੇਤ 5 ਵਿਅਕਤੀਆਂ ਖ਼ਿਲਾਫ਼ ਬੀਤੇ ਕੱਲ੍ਹ 25 ਮਾਰਚ ਨੂੰ ਮਾਮਲਾ ਦਰਜ ਕਰਨ ਉਪਰੰਤ ਜੇ.ਈ. ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦਕਿ ਮੁਕੱਦਮੇ 'ਚ ਨਾਮਜ਼ਦ ਦੂਸਰਿਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ | ਸ. ਬਰਾੜ ਨੇ ਦੱਸਿਆ ਕਿ 5 ਲੱਖ 41 ਹਜ਼ਾਰ ਰੁਪਏ ਤੋਂ ਵਧੇਰੇ ਦੇ ਗ਼ਬਨ ਦੀ ਗੱਲ ਸਾਹਮਣੇ ਆਈ ਹੈ |

ਪਿਛਲੀ ਖ਼ਬਰ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।