21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਗੁਰੂ ਨਾਨਕ ਕਾਲਜ ਵਿਖੇ 'ਸੰਗੀਤ ਅਤੇ ਸਾਧਨਾ' ਵਿਸ਼ੇ 'ਤੇ ਲੈਕਚਰ ਕਰਵਾਇਆ <br/>

ਅਜੀਤ ਡੈਸਕ 27-03-2026
ਬੁਢਲਾਡਾ, 26 ਮਾਰਚ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਦੇ ਸੰਗੀਤ ਵਿਭਾਗ ਵਲੋਂ ਪਿ੍ੰਸੀਪਲ ਡਾ. ਨਰਿੰਦਰ ਸਿੰਘ ਦੀ ਅਗਵਾਈ ਹੇਠ 'ਸੰਗੀਤ ਅਤੇ ਸਾਧਨਾ' ਵਿਸ਼ੇ 'ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਮੁੱਖ ਵਕਤਾ ਵਜੋਂ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਸਹਾਇਕ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਕਾਲਜ ਬਹਾਦਰਪੁਰ ਨੇ ਕਿਹਾ ਕਿ ਮਨੁੱਖ ਦਾ ਮੁੱਖ ਮਨੋਰਥ ਪ੍ਰਮਾਤਮਾ ਨਾਲ ਜੋੜ ਅਤੇ ਅੰਦਰੂਨੀ ਆਨੰਦ ਦੀ ਪ੍ਰਾਪਤੀ ਕਰਨਾ ਹੈ | ਇਸ ਵਿਚ ਸੰਗੀਤ ਮਹੱਤਵਪੂਰਨ ਰੋਲ ਅਦਾ ਕਰਦਾ ਹੈ | ਉਨ੍ਹਾਂ ਕਿਹਾ ਕਿ ਸਹੀ ਅਰਥਾਂ ਵਿਚ ਸੰਗੀਤ ਵੀ ਇਕ ਸਾਧਨਾਂ ਹੈ | ਇਸ ਦੌਰਾਨ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਵਿਸ਼ੇ ਨਾਲ ਸਬੰਧਿਤ ਆਪਣੇ ਵਿਚਾਰ ਰੱਖੇ | ਇਸ ਤੋਂ ਪਹਿਲਾਂ ਵਿਭਾਗ ਦੇ ਮੁਖੀ ਡਾ. ਮਨਪ੍ਰੀਤ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੰਗੀਤਕ ਰਹੱਸ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਸਾਧਨਾ ਵਿਦਿਆਰਥੀ ਅੰਦਰ ਕਿਵੇਂ ਆਤਮ ਵਿਸ਼ਵਾਸ ਜਗਾਉਂਦੀ ਹੈ ਅਤੇ ਆਤਮ ਵਿਸ਼ਵਾਸ ਕਿਵੇਂ ਵਿਦਿਆਰਥੀਆਂ ਦੇ ਭਵਿੱਖ ਲਈ ਜ਼ਰੂਰੀ ਹੈ | ਮੰਚ ਸੰਚਾਲਨ ਦੀ ਭੂਮਿਕਾ ਸਹਾਇਕ ਪ੍ਰੋ. ਮਨਿੰਦਰ ਸਿੰਘ ਨੇ ਨਿਭਾਈ | ਇਸ ਸਮੇਂ ਸੰਗੀਤ ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਵਿੰਦਰ ਸਿੰਘ, ਡਾ. ਜਤਿੰਦਰ ਕੌਰ, ਪ੍ਰੋ. ਜਸਵਿੰਦਰ ਸਿੰਘ ਰਾਜਨੀਤੀ ਸ਼ਾਸਤਰ ਵਿਭਾਗ ਹਾਜ਼ਰ ਰਹੇ |

ਪਿਛਲੀ ਖ਼ਬਰ ਭੰਮੇ ਖ਼ੁਰਦ ਵਿਖੇ ਕੈਂਪ 'ਚ 25 ਯੂਨਿਟ ਖ਼ੂਨਦਾਨ <br/> ਅਗਲੀ ਖ਼ਬਰ ਲੋਕ ਜਨਸ਼ਕਤੀ ਪਾਰਟੀ ਨੇ ਰਾਜਪਾਲ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।