29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਦੇ ਅਹੁਦੇਦਾਰ ਟੀ. ਐੱਸ. ਪੀ. ਐੱਲ. ਦੇ ਅਧਿਕਾਰੀਆਂ ਨੂੰ ਮਿਲੇ <br/>

ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਦੇ ਕਾਰਕੁੰਨ ਅਧਿਕਾਰੀਆਂ ਨੂੰ ਮਿਲਣ ਉਪਰੰਤ ਰੋਸ ਪ੍ਰਗਟਾਉਣ ਮੌਕੇ | ਅਜੀਤ ਤਸਵੀਰ <br/> 28-03-2026
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਦੇ ਮੈਂਬਰ ਤਲਵੰਡੀ ਸਾਬੋ ਪਾਵਰ ਲਿਮਟਿਡ ਬਣਾਂਵਾਲਾ ਦੇ ਅਧਿਕਾਰੀਆਂ ਨੂੰ ਮਿਲੇ | ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਦੀਪ ਸਿੰਘ ਸਿੱਧੂ, ਮੀਡੀਆ ਇੰਚਾਰਜ ਖੁਸ਼ਵੀਰ ਸਿੰਘ ਖ਼ਾਲਸਾ ਅਤੇ ਕਾਕਾ ਸਿੰਘ ਪ੍ਰਧਾਨ ਨੇ ਕਿਹਾ ਕਿ ਸਰਕਾਰ ਜੇ.ਐੱਸ.ਡਬਲਯੂ. ਕਾਰਪੋਰੇਟ ਘਰਾਂਣੇ ਦੀ ਸੀਮੇਂਟ ਫ਼ੈਕਟਰੀ ਲਗਾਉਣ ਦੀਆਂ ਸਕੀਮਾਂ ਘੜ ਰਹੀ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਪਿੰਡਾਂ ਦਾ ਉਜਾੜਾ ਲਗਭਗ ਤੈਅ ਹੈ | ਸਕੱਤਰ ਮਨਪ੍ਰੀਤ ਸਿੰਘ ਭੁੱਲਰ ਨੇ ਦੋਸ਼ ਲਗਾਇਆ ਕਿ ਥਰਮਲ ਦੇ ਹੇਠਲੇ ਪੱਧਰ ਦੇ ਅਧਿਕਾਰੀਆਂ ਵਲੋਂ ਉੱਚ ਅਧਿਕਾਰੀਆਂ ਅਤੇ ਸੀ.ਈ.ਓ. ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਸਿਰਫ਼ ਲਾਰੇ ਲਗਾ ਕੇ ਸਮਾਂ ਟਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਬਣਾਂਵਾਲਾ ਵਲੋਂ ਵਿਛਾਈ ਨਿੱਜੀ ਰੇਲਵੇ ਲਾਇਨ ਹੇਠੋਂ ਰਕਬੇ ਦੀ ਸਿੰਚਾਈ ਲਈ ਪੱਕੇ ਖਾਲ ਲੰਘਦੇ ਹਨ, ਦੀਆਂ ਪੁਲੀਆਂ ਲੈਂਡਸਲਾਇਡ ਹੋਣ ਕਰ ਕੇ ਭਰ ਗਈਆਂ ਹਨ ਅਤੇ ਸਮੇਂ-ਸਮੇਂ 'ਤੇ ਸਫ਼ਾਈ ਕਰਨਾ ਥਰਮਲ ਪਲਾਂਟ ਦੀ ਜ਼ਿੰਮੇਵਾਰੀ ਹੈ, ਨੂੰ 2011 ਤੋਂ ਹੀ ਥਰਮਲ ਦੇ ਅਧਿਕਾਰੀ ਅਣਗੌਲਿਆ ਕਰਦੇ ਆ ਰਹੇ ਹਨ | ਥਰਮਲ ਪਲਾਂਟ ਦੇ ਆਲੇ-ਦੁਆਲੇ ਦੇ ਲਗਭਗ 15 ਕਿਲੋਮੀਟਰ ਦਾ ਘੇਰੇ 'ਚ ਪਿਛਲੇ 3 ਮਹੀਨਿਆਂ ਦੀ ਏਅਰ ਇੰਡੈੱਕਸ ਕੁਆਲਿਟੀ ਦਾ ਵੇਰਵਾ ਚਾਰਟ ਜਨਤਕ ਕਰਨਾ ਥਰਮਲ ਦਾ ਫ਼ਰਜ਼ ਹੈ, ਨੂੰ ਪਹਿਲੇ ਦਿਨ ਤੋਂ ਹੀ ਅਣਗੌਲਿਆ ਕੀਤਾ ਗਿਆ ਹੈ | ਮੀਤ ਪ੍ਰਧਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਣ ਅਤੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਲੰਬੇ ਸਮੇਂ ਤੋਂ ਲੜਾਈ ਲੜ ਰਹੇ ਹਨ ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਰਾਜ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲੇ ਦਾ ਜਲਦੀ ਤੋਂ ਜਲਦੀ ਠੋਸ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |

ਪਿਛਲੀ ਖ਼ਬਰ ਪਿੰਡ ਸਰਾਂ ਤਲਵੰਡੀ ਤੋਂ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਹਰਚਰਨ ਸਿੰਘ ਤਾਮਕੋਟ ਭਾਕਿਯੂ (ਕ੍ਰਾਂਤੀਕਾਰੀ) ਦੇ ਜ਼ਿਲ੍ਹਾ ਪ੍ਰਧਾਨ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।