12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਕੁਰੂਕਸ਼ੇਤਰ ਦੇ ਇਤਿਹਾਸਕ ਸਥਾਨਾਂ ਦਾ ਕੀਤਾ ਦੌਰਾ <br/>

ਅਜੀਤ ਡੈਸਕ 30-03-2026

ਬੁਢਲਾਡਾ, 29 ਮਾਰਚ (ਸਵਰਨ ਸਿੰਘ ਰਾਹੀ)-ਸਥਾਨਕ ਗੁਰੂ ਨਾਨਕ ਕਾਲਜ ਦੇ ਅੰਗਰੇਜ਼ੀ ਅਤੇ ਗਣਿਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਇਤਿਹਾਸਕ ਨਗਰ ਕੁਰੂਕਸ਼ੇਤਰ ਦਾ ਵਿੱਦਿਅਕ ਫੇਰਾ ਲਗਾਇਆ ਗਿਆ | ਪ੍ਰੋਫੈਸਰ ਡਾ. ਹੈਪੀ ਕੁਮਾਰ, ਡਾ. ਗੁਰਜਸਜੀਤ ਕੌਰ, ਡਾ. ਤਨੁ ਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਸੋਨੀਆ ਅਤੇ ਪ੍ਰੋ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕੁਰੂਕਸ਼ੇਤਰ ਵਿਖੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਧਰੋਹਰ-ਏ-ਮਿਊਜ਼ੀਅਮ, ਪੈਨੋਰਾਮਾ, ਸਾਇੰਸ ਸਿਟੀ ਅਤੇ ਬ੍ਰਹਮਾ ਸਰੋਵਰ ਆਦਿ ਮਹੱਤਵਪੂਰਨ ਸਥਾਨਾਂ ਦਾ ਦੌਰਾ ਕਰਦਿਆਂ ਕੁਰੂਕਸ਼ੇਤਰ ਨਾਲ ਸਬੰਧਿਤ ਇਤਿਹਾਸਕ, ਵਿੱਦਿਅਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਵਿਦਿਆਰਥੀਆਂ ਨੇ ਹੋਈਆਂ ਚਰਚਾਵਾਂ 'ਚ ਸਰਗਰਮੀ ਨਾਲ ਭਾਗ ਲਿਆ ਅਤੇ ਦੌਰੇ ਕੀਤੇ ਸਥਾਨਾਂ ਦੀ ਮਹੱਤਤਾ ਨੂੰ ਸਮਝਣ 'ਚ ਗਹਿਰੀ ਰੁਚੀ ਦਿਖਾਈ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ 'ਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਆਸਰਾ ਫਾਊਾਡੇਸ਼ਨ ਬਰੇਟਾ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸਰਬੰਸਦਾਨੀ ਸੇਵਾ ਵੈੱਲਫੇਅਰ ਕਲੱਬ ਨੇ ਲੋੜਵੰਦ ਧੀਆਂ ਦੇ ਵਿਆਹ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।