ਬਰੇਟਾ, 29 ਮਾਰਚ (ਪਾਲ ਸਿੰਘ ਮੰਡੇਰ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਪਟਵਾਰੀ ਵਲੋਂ 7 ਅਪ੍ਰੈਲ ਨੂੰ ਬੁਢਲਾਡਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋ ਰਹੀ ਰੈਲੀ ਨੂੰ ਲੈ ਕੇ ਕੁੱਲਰੀਆਂ ਅਤੇ ਹੋਰ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਸੰਬੋਧਨ ਕਰਨਗੇ | ਉਨ੍ਹਾਂ ਦੱਸਿਆ ਕਿ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਪੱਧਰ 'ਤੇ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਮੁੜ ਤੋਂ ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਇਸ ਮੌਕੇ ਸਾਬਕਾ ਸਰਪੰਚ ਕੁਲਵੰਤ ਸਿੰਘ, ਪ੍ਰਕਾਸ਼ ਸਿੰਘ ਕੁੱਲਰੀਆਂ, ਬਲਾਕ ਸੰਮਤੀ ਮੈਂਬਰ ਮਿੱਠੂ ਸਿੰਘ, ਰਾਕੇਸ਼ ਸਿੰਘ ਆਦਿ ਹਾਜ਼ਰ ਸਨ |
ਸ਼ੋ੍ਰਮਣੀ ਅਕਾਲੀ ਦਲ ਦੀ ਬੁਢਲਾਡਾ ਰੈਲੀ ਇਤਿਹਾਸਕ ਹੋਵੇਗੀ-ਪਟਵਾਰੀ <br/>
ਅਜੀਤ ਡੈਸਕ
30-03-2026