ਮਾਨਸਾ, 30 ਮਾਰਚ (ਸ.ਰਿ.)- ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਾਲਜ ਦੇ 2024-25 ਬੈਚ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਆਊਟ ਵਿਦਿਆਰਥੀਆਂ ਲਈ ਸਾਲਾਨਾ ਕਨਵੋਕੇਸ਼ਨ ਤੇ ਇਨਾਮ ਵੰਡ ਸਮਾਰੋਹ 6 ਅਪ੍ਰੈਲ ਨੂੰ ਸਵੇਰੇ 8:30 ਵਜੇ ਕਾਲਜ ਦੇ ਆਡੀਟੋਰੀਅਮ 'ਚ ਕਰਵਾਇਆ ਜਾ ਰਿਹਾ ਹੈ | ਪਿ੍ੰਸੀਪਲ ਡਾ. ਜਯੋਤਸ਼ਨਾ ਨੇ ਦੱਸਿਆ ਕਿ ਸਮਾਗਮ ਸਬੰਧੀ ਰਿਹਰਸਲ 4 ਅਪ੍ਰੈਲ ਨੂੰ ਸਵੇਰੇ 9 ਵਜੇ ਹੋਵੇਗੀ | ਉਨ੍ਹਾਂ ਦੱਸਿਆ ਕਿ ਕਨਵੋਕੇਸ਼ਨ ਵਾਲੇ ਦਿਨ ਰਿਹਰਸਲ 'ਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਨੂੰ ਹੀ ਡਿਗਰੀਆਂ ਦਿੱਤੀਆਂ ਜਾਣਗੀਆਂ |