14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਭਾਕਿਯੂ (ਸਿੱਧੂਪੁਰ) ਨੇ ਬੈਂਕ ਅੱਗੇ ਧਰਨਾ ਲਗਾ ਕੇ ਸਰਕਾਰ ਦਾ ਪੁਤਲਾ ਫੂਕਿਆ <br/>

ਲੈਂਡਮਾਰਕ ਬੈਂਕ ਸਰਦੂਲਗੜ੍ਹ ਅੱਗੇ ਧਰਨੇ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਭਾਕਿਯੂ (ਸਿੱਧੂਪੁਰ) ਦੇ ਕਾਰਕੁੰਨ | ਤਸਵੀਰ : ਜੀ.ਐਮ.ਅਰੋੜਾ <br/> 31-03-2026
ਸਰਦੂਲਗੜ੍ਹ, 30 ਮਾਰਚ (ਜੀ.ਐਮ.ਅਰੋੜਾ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਫ਼ਰੀਦਕੋਟ ਦੇ ਪਿੰਡ ਹਰੀਨੋ 'ਚ ਖ਼ੁਦਕੁਸ਼ੀ ਕਰ ਗਏ ਦੋ ਸਕੇ ਭਰਾਵਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੈਂਡਮਾਰਕ ਬੈਂਕ ਸਰਦੂਲਗੜ੍ਹ ਅੱਗੇ ਬਲਾਕ ਸਕੱਤਰ ਦਰਸ਼ਨ ਸਿੰਘ ਗਿੱਲ ਝੰਡਾ ਕਲਾਂ ਦੀ ਅਗਵਾਈ 'ਚ ਧਰਨਾ ਲਗਾਉਣ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀਆਂ ਨਲਾਇਕੀਆਂ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਆਪਣਾ ਪਰਿਵਾਰ ਪਾਲਣ ਤੋਂ ਔਖਾ ਹੋ ਗਿਆ ਹੈ ਅਤੇ ਫ਼ਸਲਾਂ ਦਾ ਸਹੀ ਮੁੱਲ ਨਾ ਦੇਣ ਕਾਰਨ ਕਿਸਾਨੀ ਘਾਟੇ ਵਾਲਾ ਸੌਦਾ ਬਣ ਕੇ ਰਹਿ ਗਈ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਧਰਨੇ ਨੂੰ ਬਲਾਕ ਝੁਨੀਰ ਦੇ ਪ੍ਰਧਾਨ ਗੁਰਵਿੰਦਰ ਸਿੰਘ ਭਲਾਈਕੇ, ਹਰਮੀਤ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਹਰਦੀਪ ਸਿੰਘ, ਬਲਵੀਰ ਸਿੰਘ ਆਦਿ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੋਟਰਸਾਈਕਲ ਮਾਰਚ ਕੱਢ ਕੇ ਰੋਸ ਮੁਜ਼ਾਹਰਾ ਅਗਲੀ ਖ਼ਬਰ ਨਹਿਰੂ ਕਾਲਜ 'ਚ ਸਾਲਾਨਾ ਕਾਨਵੋਕੇਸ਼ਨ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।