ਮਾਨਸਾ, 30 ਮਾਰਚ (ਰਵੀ)-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਿ੍ਤਾ ਜੌਹਲ ਨੇ ਇੱਥੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਹਦਾਇਤ ਕੀਤੀ ਕਿ ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ | ਇਸ ਮੌਕੇ ਬਲਜੀਤ ਕੌਰ ਐਸ.ਡੀ.ਐੱਮ ਮਾਨਸਾ, ਗਗਨਦੀਪ ਸਿੰਘ ਐਸ. ਡੀ. ਐਮ ਬੁਢਲਾਡਾ, ਐਮ. ਐਸ. ਔਲਖ ਐਸ.ਪੀ. (ਡੀ), ਆਸ਼ੂ ਬਾਂਸਲ ਪ੍ਰਧਾਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ, ਬੂਟਾ ਸਿੰਘ ਗਿੱਲ ਡੀ.ਐਸ.ਪੀ ਮਾਨਸਾ, ਨਰਿੰਦਰ ਕੁਮਾਰ ਸਹਾਇਕ ਕਮਿਸ਼ਨਰ ਰਾਜ ਕਰ ਆਦਿ ਹਾਜ਼ਰ ਸਨ |