ਮਾਨਸਾ, 31 ਮਾਰਚ (ਸ.ਰਿ.)- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈਕੇ ਵਿਖੇ ਹੋਈ | ਆਗੂ ਮੱਖਣ ਸਿੰਘ ਭੈਣੀਬਾਘਾ ਤੇ ਰੂਪ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਹੜ੍ਹ ਪੀੜਤਾਂ ਦੀਆਂ ਮੰਗਾਂ, ਸਾਰੀਆਂ ਫ਼ਸਲਾਂ ਦੀ ਐਮ. ਐਸ. ਪੀ. 'ਤੇ ਖ਼ਰੀਦ ਦੀ ਗਰੰਟੀ ਕਾਨੂੰਨ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਇੰਡੋ-ਅਮਰੀਕਾ ਵਪਾਰ ਸਮਝੌਤਾ ਅਤੇ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਮੋਰਚੇ ਵਲੋਂ 6 ਅਪ੍ਰੈਲ ਨੂੰ ਸੂਬੇ ਦੇ ਸਾਰੇ ਜ਼ਿਲਿ੍ਹਆਂ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਲਗਾਏ ਜਾਣਗੇ | ਇਸ ਮੌਕੇ ਕਿ ਗੁਰਨਾਮ ਸਿੰਘ ਭੀਖੀ, ਪਰਸ਼ੋਤਮ ਸਿੰਘ, ਭੋਲਾ ਸਿੰਘ ਮਾਖਾ, ਅਮਰੀਕ ਸਿੰਘ ਫਫੜੇ ਭਾਈਕੇ, ਮਹਿੰਦਰ ਸਿੰਘ, ਕਾਕਾ ਸਿੰਘ, ਭਜਨ ਸਿੰਘ ਘੁੰਮਣ, ਬਲਜੀਤ ਸਿੰਘ ਭੈਣੀਬਾਘਾ, ਜੀਵਨ ਕੁਮਾਰ, ਕਿ੍ਸ਼ਨ ਕੁਮਾਰ ਆਦਿ ਹਾਜ਼ਰ ਸਨ |