22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪਿੰਡ ਨੰਗਲ ਕਲਾਂ 'ਚ ਨਸ਼ਾ ਤਸਕਰ ਦਾ ਘਰ ਢਾਹੁਣ ਦੇ ਮਾਮਲੇ ਨੂੰ ਲੈ ਕੇ ਲੋਕ ਤੇ ਪੁਲਿਸ ਆਹਮੋ-ਸਾਹਮਣੇ

ਅਜੀਤ ਡੈਸਕ 01-04-2026

ਮਾਨਸਾ, 31 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਨੰਗਲ ਕਲਾਂ 'ਚ ਨਸ਼ਾ ਤਸਕਰ ਦਾ ਘਰ ਢਾਹੁਣ ਦੇ ਮਾਮਲੇ ਨੂੰ ਲੈ ਕੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ ਜਦੋਂ ਪੁਲਿਸ ਤੇ ਪਿੰਡ ਵਾਸੀ ਆਹਮੋ-ਸਹਮਣੇ ਹੋ ਗਏ | ਹਾਸਲ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਨਸ਼ੇ ਦੀ ਓਵਰਡੋਜ ਨਾਲ ਪਿੰਡ ਦੇ ਨੌਜਵਾਨ ਦੀ ਮੌਤ ਹੋ ਗਈ ਸੀ | ਇਸ ਨੂੰ ਲੈ ਕੇ ਪੰਚਾਇਤ ਅਤੇ ਲੋਕਾਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਨਸ਼ਾ ਤਸਕਰ ਨੂੰ ਪਿੰਡ 'ਚੋਂ ਬਾਹਰ ਕੱਢਣ ਦੇ ਨਾਲ ਹੀ ਉਸ ਦੇ ਘਰ ਨੂੰ ਢਾਹਿਆ ਜਾਵੇਗਾ | ਅੱਜ ਪਿੰਡ ਦੇ ਲੋਕ ਅਤੇ ਪੰਚਾਇਤ ਨਸ਼ਾ ਤਸਕਰ ਦਾ ਘਰ ਢਾਹੁਣ ਲਈ ਖ਼ੁਦ ਹੀ ਤੁਰ ਪਏ ਅਤੇ ਉਨ੍ਹਾਂ ਨੂੰ ਰੋਕਣ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ, ਜਿਸ ਨਾਲ ਲੋਕਾਂ ਦਾ ਗ਼ੁੱਸਾ ਹੋਰ ਵੀ ਵੱਧ ਗਿਆ ਅਤੇ ਪੁਲਿਸ ਨਾਲ ਕਾਫ਼ੀ ਖਿੱਚੋ ਤਾਣੀ ਵੀ ਹੋਈ | ਸਰਪੰਚ ਰੇਸ਼ਮ ਸਿੰਘ ਜਿੰਦਾ ਨੇ ਕਿਹਾ ਕਿ ਪਿੰਡ ਦਾ ਵਿਅਕਤੀ ਮੂੰਗੀ ਸਿੰਘ ਜੋ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਕੰਮ ਕਰ ਰਿਹਾ ਹੈ ਅਤੇ ਉਸ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ, ਦੇ ਘਰ ਨੂੰ ਢਾਹੁਣ ਲਈ ਲੋਕ ਇਕੱਠੇ ਹੋਏ ਸਨ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰ ਦੇ ਘਰ 'ਤੇ 4 ਅਪ੍ਰੈਲ ਤੱਕ ਕਾਰਵਾਈ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਇੱਕ ਵਾਰ ਧਰਨਾ ਸਮਾਪਤ ਕਰ ਦਿੱਤਾ ਗਿਆ | ਮੌਕੇ 'ਤੇ ਮੌਜੂਦ ਬੂਟਾ ਸਿੰਘ ਗਿੱਲ ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਨੇ ਕਿਹਾ ਕਿ ਨਸ਼ਾ ਤਸਕਰ ਦੇ ਘਰ 'ਤੇ ਕਾਨੂੰਨੀ ਪ੍ਰਕਿਰਿਆ ਤਹਿਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ, ਜਿਸ ਸਬੰਧੀ ਮਾਲ ਮਹਿਕਮੇ ਵਲੋਂ ਨਿਸ਼ਾਨ ਦੇਹੀ ਕਰ ਲਈ ਗਈ ਹੈ ਅਤੇ ਪੰਚਾਇਤ ਵਿਭਾਗ ਦੀ ਰਿਪੋਰਟ ਅਨੁਸਾਰ ਅਗਲੀ ਪ੍ਰਕਿਰਿਆ ਹੋ ਸਕੇਗੀ |

ਪਿਛਲੀ ਖ਼ਬਰ ਸੀਨੀਅਰ ਆਗੂ ਸੋਢੀ ਤੇ ਨਕੱਈ ਦੀ ਮੌਜੂਦਗੀ 'ਚ ਪਿੰਡ ਬਰ੍ਹੇ ਦੇ ਅਨੇਕਾਂ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।