ਬੁਢਲਾਡਾ, 31 ਮਾਰਚ (ਸਵਰਨ ਸਿੰਘ ਰਾਹੀ)-ਹਲਕਾ ਬੁਢਲਾਡਾ 'ਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ ਜਦੋਂ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਬਰੇਟਾ ਅਤੇ ਹਲਕੇ ਦੇ ਸੀਨੀਅਰ ਆਗੂ ਸੂਬੇਦਾਰ ਭੋਲਾ ਸਿੰਘ ਦੇ ਯਤਨਾਂ ਸਦਕਾ ਪਿੰਡ ਬਰ੍ਹੇ ਦੇ ਅਨੇਕਾਂ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਗਏ | ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਉਪ ਪ੍ਰਧਾਨ ਜਗਦੀਪ ਸਿੰਘ ਨਕਈ ਅਤੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੁਨੀਆ ਵਲੋਂ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸ਼ਾਸਨ ਤੋਂ ਨਿਰਾਸ਼ ਹੋਏ ਬੈਠੇ ਹਨ ਅਤੇ ਇਹ ਵੀ ਭਲੀ ਭਾਂਤ ਜਾਣ ਚੁੱਕੇ ਹਨ ਕਿ ਭਾਰਤੀ ਜਨਤਾ ਪਾਰਟੀ ਹੀ ਸੂਬੇ ਦੇ ਲੋਕਾਂ ਦਾ ਭਲਾ ਕਰ ਸਕਦੀ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ, ਕਾਕਾ ਅਮਰਿੰਦਰ ਸਿੰਘ ਦਾਤੇਵਾਸ, ਮੰਡਲ ਪ੍ਰਧਾਨ ਮੇਜਰ ਸਿੰਘ, ਅੰਮਿ੍ਤਪਾਲ ਸਿੰਘ ਪਾਲਾ, ਕਾਕਾ ਸਿੰਘ, ਆਕਾਸ਼ਦੀਪ, ਵੀਰਾ ਸਿੰਘ, ਗੋਰਾ ਸਿੰਘ, ਮਲੂਕ ਸਿੰਘ, ਲੀਲਾ ਸਿੰਘ, ਜਗਰੂਪ ਸਿੰਘ, ਸੁਦਾਗਰ ਸਿੰਘ ਆਦਿ ਹਾਜ਼ਰ ਸਨ |
ਸੀਨੀਅਰ ਆਗੂ ਸੋਢੀ ਤੇ ਨਕੱਈ ਦੀ ਮੌਜੂਦਗੀ 'ਚ ਪਿੰਡ ਬਰ੍ਹੇ ਦੇ ਅਨੇਕਾਂ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ <br/>
ਪਿੰਡ ਬਰ੍ਹੇ ਵਿਖੇ ਭਾਜਪਾ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਨ ਮੌਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ | ਤਸਵੀਰ : ਟੋਨੀ ਬੁਢਲਾਡਾ <br/>
01-04-2026