22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਜ਼ਿਲੇ੍ਹ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ 'ਚ ਸਰਕਾਰ ਤੇ ਪ੍ਰਸ਼ਾਸਨ ਬੁਰੀ ਤਰਾਂ ਫ਼ੇਲ੍ਹ-ਵਿੱਕੀ <br/>

ਅਜੀਤ ਡੈਸਕ 01-04-2026

ਮਾਨਸਾ, 31 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ਹ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ 'ਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਬੁਰੀ ਤਰ੍ਹਾਂ ਫ਼ੇਲ੍ਹ ਹੋ ਗਿਆ ਹੈ | ਪਿਛਲੇ 5 ਮਹੀਨਿਆਂ ਦੌਰਾਨ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਦਾਅਵਾ ਕੀਤਾ ਗਿਆ ਸੀ ਕਿ ਸਾਰੇ ਪ੍ਰੋਜੈਕਟ 31 ਮਾਰਚ ਤੱਕ ਮੁਕੰਮਲ ਹੋ ਜਾਣਗੇ ਪਰ ਹਾਲੇ ਤੱਕ ਇੱਕ ਵੀ ਪ੍ਰੋਜੈਕਟ ਪੂਰਾ ਨਹੀਂ ਹੋਇਆ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸਾਬਕਾ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕੀਤਾ | ਉਨ੍ਹਾਂ ਕਿਹਾ ਕਿ ਐਸ.ਏ.ਐਸ.ਸੀ.ਆਈ. ਸਕੀਮ ਅਧੀਨ ਕੇਂਦਰ ਸਰਕਾਰ ਰਾਜਾਂ ਨੂੰ 50 ਸਾਲ ਲਈ ਬਿਨਾਂ ਵਿਆਜ ਦੇ ਕਰਜ਼ਾ ਪ੍ਰਦਾਨ ਕਰਦੀ ਹੈ, ਜੋ ਸੜਕਾਂ, ਹਸਪਤਾਲਾਂ, ਸਕੂਲਾਂ ਵਰਗੇ ਢਾਂਚਾਗਤ ਵਿਕਾਸ ਲਈ ਵਰਤਿਆ ਜਾਂਦਾ ਹੈ, ਰਾਜ ਪਹਿਲਾਂ ਹੀ ਲਗਭਗ 4.30 ਲੱਖ ਕਰੋੜ ਦੇ ਭਾਰੀ ਕਰਜ਼ੇ ਹੇਠ ਦੱਬਿਆ ਹੋਇਆ ਹੈ ਜਦਕਿ ਸੂਬਾ ਸਰਕਾਰ ਲੋਕਾਂ ਨੂੰ ਗੁਮਰਾਹ ਕਰਨ 'ਤੇ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਸੜਕਾਂ ਦੇ ਕੰਮ 'ਚ ਵੱਡੇ ਪੱਧਰ 'ਤੇ ਗੜਬੜ ਕੀਤੀ ਜਾ ਰਹੀ ਹੈ ਅਤੇ ਠੇਕੇਦਾਰਾਂ ਵਲੋਂ ਕੰਮ ਅਧੂਰਾ ਤੇ ਘਟੀਆ ਮਿਆਰ ਨਾਲ ਕੀਤਾ ਜਾ ਰਿਹਾ ਹੈ | ਇਸ ਮੌਕੇ ਸਤੀਸ਼ ਕੁਮਾਰ ਮਹਿਤਾ, ਗੁਰਦੀਪ ਸਿੰਘ ਦੀਪਾ, ਰਾਮ ਸਿੰਘ, ਗੁਰਨਾਮ ਸਿੰਘ, ਸ਼ਿੰਗਾਰਾ ਸਿੰਘ, ਅਰਸ਼ਿੰਦਰ ਸਿੰਘ ਅਰਸ਼ੀ, ਚਰਨਪਾਲ ਸਿੰਘ ਢੱਡਾ, ਮੇਜਰ ਸਿੰਘ ਮਾਨ, ਮਨਦੀਪ ਸਿੰਘ ਚਹਿਲ, ਸਰਬਜੀਤ ਸਿੰਘ ਭੀਮਾ, ਜੱਸੀ ਮਾਨ, ਬਿੰਦਰ ਮਾਨਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੁੱਲਰੀਆਂ ਵਿਖੇ ਅੰਮਿ੍ਤ ਸੰਚਾਰ ਮੌਕੇ 144 ਪ੍ਰਾਣੀ ਗੁਰੂ ਦੇ ਲੜ ਲੱਗੇ <br/> ਅਗਲੀ ਖ਼ਬਰ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ 225 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।