22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਕੁੱਲਰੀਆਂ ਵਿਖੇ ਅੰਮਿ੍ਤ ਸੰਚਾਰ ਮੌਕੇ 144 ਪ੍ਰਾਣੀ ਗੁਰੂ ਦੇ ਲੜ ਲੱਗੇ <br/>

ਅਜੀਤ ਡੈਸਕ 01-04-2026
ਬਰੇਟਾ, 31 ਮਾਰਚ (ਪਾਲ ਸਿੰਘ ਮੰਡੇਰ)-ਸਥਾਨਕ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਹੋਇਆ, ਜਿਸ 'ਚ ਸ੍ਰੀ ਦਮਦਮਾ ਸਾਹਿਬ ਤੋਂ ਪਹੁੰਚੇ 5 ਪਿਆਰਿਆਂ ਵਲੋਂ ਅੰਮਿ੍ਤ ਅਭਿਲਾਖੀਆਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਾਈ ਗਈ | 144 ਪ੍ਰਾਣੀਆਂ ਨੇ ਅੰਮਿ੍ਤ ਸੰਚਾਰ ਕੀਤਾ ਅਤੇ ਉਨ੍ਹਾਂ ਨੂੰ ਕਕਾਰ ਧਰਮ ਪ੍ਰਚਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਟਾ ਰਹਿਤ ਦਿੱਤੇ ਗਏ | ਧਰਮ ਪ੍ਰਚਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਮੈਂਬਰ ਜਥੇਦਾਰ ਮਨਜੀਤ ਸਿੰਘ ਬੱਪੀਆਣਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਮਾਲਵਾ ਜ਼ੋਨ ਦੇ ਧਰਮ ਪ੍ਰਚਾਰ ਸਬ ਆਫ਼ਿਸ ਦੇ ਇੰਚਾਰਜ ਭੋਲਾ ਸਿੰਘ ਹੀਰੇਵਾਲਾ ਦੇ ਉਪਰਾਲਿਆਂ ਸਦਕਾ ਇਹ ਅੰਮਿ੍ਤ ਸੰਚਾਰ ਸਮਾਗਮ ਸੰਪੰਨ ਹੋਇਆ | ਇਸ ਮੌਕੇ ਭਾਈ ਗੁਰਮੀਤ ਸਿੰਘ ਮਲਕੋਂ, ਪ੍ਰਚਾਰਕ ਭਾਈ ਹਰਵਿੰਦਰ ਸਿੰਘ ਬੱਗਾ ਢਾਡੀ ਜਥਾ, ਭਾਈ ਲੱਖਾ ਸਿੰਘ ਦਾਤੇਵਾਸ ਪ੍ਰਚਾਰਕ, ਭਾਈ ਮਨਵਿੰਦਰ ਸਿੰਘ ਸੁਨਾਮ ਢਾਡੀ ਜਥਾ, ਗ੍ਰੰਥੀ ਬਾਬਾ ਕਰਮਜੀਤ ਸਿੰਘ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਰੋਡਵੇਜ਼ ਕਾਮਿਆਂ ਵਲੋਂ ਵਿੱਛੜੇ ਸਾਥੀ ਦੀ ਯਾਦ 'ਚ ਲਗਾਏ ਕੈਂਪ ਦੌਰਾਨ 60 ਯੂਨਿਟ ਖ਼ੂਨਦਾਨ <br/> ਅਗਲੀ ਖ਼ਬਰ ਜ਼ਿਲੇ੍ਹ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ 'ਚ ਸਰਕਾਰ ਤੇ ਪ੍ਰਸ਼ਾਸਨ ਬੁਰੀ ਤਰਾਂ ਫ਼ੇਲ੍ਹ-ਵਿੱਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।