22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਰੋਡਵੇਜ਼ ਕਾਮਿਆਂ ਵਲੋਂ ਵਿੱਛੜੇ ਸਾਥੀ ਦੀ ਯਾਦ 'ਚ ਲਗਾਏ ਕੈਂਪ ਦੌਰਾਨ 60 ਯੂਨਿਟ ਖ਼ੂਨਦਾਨ <br/>

ਅਜੀਤ ਡੈਸਕ 01-04-2026

ਬੁਢਲਾਡਾ, 31 ਮਾਰਚ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਬਰਾਂਚ ਬੁਢਲਾਡਾ ਵਲੋਂ ਸਥਾਨਕ ਬੱਸ ਅੱਡਾ ਵਿਖੇ ਜਥੇਬੰਦੀ ਦੇ ਸਰਗਰਮ ਵਰਕਰ ਸਵ. ਦਵਿੰਦਰ ਸਿੰਘ ਬੋਹਾ ਦੀ ਯਾਦ 'ਚ ਨੇਕੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਲਗਾਏ ਕੈਂਪ ਦੌਰਾਨ 60 ਯੂਨਿਟ ਖ਼ੂਨਦਾਨ ਕੀਤਾ ਗਿਆ | ਜਥੇਬੰਦੀ ਦੇ ਸੂਬਾ ਖ਼ਜ਼ਾਨਚੀ ਰਮਨਦੀਪ ਸਿੰਘ, ਡਿੱਪੂ ਪ੍ਰਧਾਨ ਰਾਜਵੀਰ ਸਿੰਘ ਨੇ ਕਿਹਾ ਕਿ ਮੁਲਾਜ਼ਮ ਆਗੂ ਦਵਿੰਦਰ ਸਿੰਘ ਬੋਹਾ ਜੋ ਪਿਛਲੇ ਦਿਨੀਂ ਸੜਕ ਹਾਦਸੇ 'ਚ ਸਦੀਵੀ ਵਿਛੋੜਾ ਦੇ ਗਏ, ਜਥੇਬੰਦੀ ਦੇ ਨਿਧੜਕ ਆਗੂ ਸਨ, ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾ ਕੇ ਅਸੀਂ ਮਾਣ ਮਹਿਸੂਸ ਕਰ ਰਹੇ ਹਾਂ | ਐਡਵੋਕੇਟ ਸਵਰਨਜੀਤ ਸਿੰਘ ਦਲਿਓ ਅਤੇ ਸਮਾਜ ਸੇਵੀ ਕਮਲਦੀਪ ਸਿੰਘ ਬਾਵਾ ਨੇ ਕਿਹਾ ਕਿ ਖ਼ੂਨਦਾਨ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ | ਇਸ ਮੌਕੇ ਜਥੇਬੰਦੀ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ ਹੈੱਡ, ਮਰਹੂਮ ਦਵਿੰਦਰ ਸਿੰਘ ਦੀ ਧਰਮ ਪਤਨੀ ਰੀਤੂ ਕੌਰ, ਪਿਤਾ ਅਮਰਜੀਤ ਸਿੰਘ, ਭਰਾ ਜੋਗਿੰਦਰ ਸਿੰਘ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰ, ਨਗਰ ਪੰਚਾਇਤ ਬੋਹਾ ਦੀ ਪ੍ਰਧਾਨ ਸੁਖਜੀਤ ਕੌਰ ਬਾਵਾ, ਬਲਜੀਤ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਗਹੀਣਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਕੁੱਲਰੀਆਂ ਵਿਖੇ ਅੰਮਿ੍ਤ ਸੰਚਾਰ ਮੌਕੇ 144 ਪ੍ਰਾਣੀ ਗੁਰੂ ਦੇ ਲੜ ਲੱਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।