22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅੰਗਹੀਣਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ <br/>

ਸਰਦੂਲਗੜ੍ਹ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਅੰਗਹੀਣ | ਅਜੀਤ ਤਸਵੀਰ<br/> 01-04-2026

ਸਰਦੂਲਗੜ੍ਹ, 31 ਮਾਰਚ (ਜੀ.ਐਮ. ਅਰੋੜਾ)-ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਬਲਾਕ ਇਕਾਈ ਸਰਦੂਲਗੜ੍ਹ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਅਨਾਜ ਮੰਡੀ ਤੋਂ ਬੱਸ ਅੱਡੇ ਤੱਕ ਰੋਸ ਮਾਰਚ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ, ਬਲਾਕ ਪ੍ਰਧਾਨ ਅਸੀਮ ਗੋਇਲ ਅਤੇ ਸੁਨੀਲ ਮਸੀਹ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਅੰਗਹੀਣਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ 2500 ਰੁਪਏ ਪ੍ਰਤੀ ਮਹਿਨਾ ਪੈਨਸ਼ਨ ਦਿੱਤੀ ਜਾਵੇ ਅਤੇ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇਣ ਦੇ ਨਾਲ ਹੀ ਸਾਰੀਆਂ ਮੰਗਾਂ ਮੰਨੀਆਂ ਜਾਣ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸੁਖਜੀਤ ਸਿੰਘ ਘੁੱਦੂਵਾਲਾ, ਕਪਿਲ ਕੁਮਾਰ, ਜਸਮੇਰ ਭੱਟੀ, ਸੁਰਜਨ ਸਿੰਘ ਬੁਢਲਾਡਾ, ਕਸ਼ਮੀਰ ਸਿੰਘ, ਗੁਰਦੀਪ ਇੰਸਾ, ਮੰਗਲ ਝੰਡਾ ਖ਼ੁਰਦ, ਨਰਿੰਦਰ ਝੰਡਾ ਕਲਾਂ, ਜਗਦੀਸ਼ ਕੁਮਾਰ, ਕਮਲ ਕੁਮਾਰ ਖੈਰਾ ਖ਼ੁਰਦ, ਬਲਵੀਰ ਸਿੰਘ ਡੂੰਮ, ਇੰਦਰਜੀਤ ਸਿੰਘ, ਭੋਲਾ ਸਿੰਘ, ਦੀਪਾ ਸਿੰਘ, ਹੇਮਾਨ ਰਾਜ, ਮਨੋਜ ਚੋਪੜਾ, ਕੁਲਦੀਪ ਸਿੰਘ, ਭੂਰਾ ਸਿੰਘ, ਕੁਲਵੰਤ ਸਿੰਘ ਫੂਸ ਮੰਡੀ, ਸਤਿਨਾਮ ਸਿੰਘ, ਗੁਰਜੰਟ ਸਿੰਘ, ਗਗਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ਦਾਇਰੇ 'ਚ ਸ਼ਾਮਿਲ ਕਰਨ ਦੀ ਮੰਗ ਅਗਲੀ ਖ਼ਬਰ ਰੋਡਵੇਜ਼ ਕਾਮਿਆਂ ਵਲੋਂ ਵਿੱਛੜੇ ਸਾਥੀ ਦੀ ਯਾਦ 'ਚ ਲਗਾਏ ਕੈਂਪ ਦੌਰਾਨ 60 ਯੂਨਿਟ ਖ਼ੂਨਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।