ਮਾਨਸਾ, 31 ਮਾਰਚ (ਸਟਾਫ਼ ਰਿਪੋਰਟਰ)- ਅਮਰੀਕਾ ਈਰਾਨ ਵਿਚਕਾਰ ਯੁੱਧ ਦੌਰਾਨ ਬਣੇ ਭਿਆਨਕ ਹਾਲਾਤ ਦੌਰਾਨ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਉਣ ਅਤੇ ਆਰਥਿਕਤਾ ਦੀ ਸਥਿਰਤਾ ਨੂੰ ਬਰਕਰਾਰ ਰੱਖਣ ਲਈ ਕੇਂਦਰ ਸਰਕਾਰ ਪੈਟਰੋਲੀਅਮ ਪਦਾਰਥਾਂ ਨੂੰ ਫ਼ੌਰੀ ਤੌਰ 'ਤੇ ਜੀ.ਐਸ.ਟੀ. ਦੇ ਦਾਇਰੇ 'ਚ ਸ਼ਾਮਿਲ ਕਰੇ | ਇਹ ਵਿਚਾਰ ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ. ਕਿ੍ਸ਼ਨ ਚੌਹਾਨ ਅਤੇ ਸੂਬਾ ਕੌਂਸਲ ਮੈਂਬਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ਦਾਇਰੇ 'ਚ ਜਾਣ-ਬੁੱਝ ਕੇ ਸ਼ਾਮਿਲ ਨਹੀਂ ਕੀਤਾ ਗਿਆ, ਕਿਉਂਕਿ ਜੇਕਰ ਇਨ੍ਹਾਂ ਨੂੰ ਜੀ.ਐਸ.ਟੀ. ਦਾਇਰੇ 'ਚ ਸ਼ਾਮਿਲ ਕੀਤਾ ਜਾਂਦਾ ਤਾਂ ਪੈਟਰੋਲੀਅਮ ਪਦਾਰਥਾਂ 'ਤੇ ਵੱਧ ਤੋ ਵੱਧ 28 ਪ੍ਰਤੀਸ਼ਤ ਟੈਕਸ ਲੱਗਦਾ | ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ਦਾਇਰੇ 'ਚ ਸ਼ਾਮਿਲ ਕਰ ਕੇ ਆਮ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ ਤਾਂ ਜੋਂ ਦੇਸ਼ ਦੀ ਆਰਥਿਕਤਾ ਨੂੰ ਵੀ ਕੁਝ ਹਾਲਤ ਤੱਕ ਸਥਿਰ ਰੱਖਿਆ ਜਾ ਸਕੇ |