22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਯੂ.ਪੀ.ਐੱਸ.ਸੀ. ਪ੍ਰੀਖਿਆ ਪਾਸ ਕਰਨ ਵਾਲੀ ਮਨਪ੍ਰੀਤ ਕੌਰ ਸਨਮਾਨਿਤ

ਅਜੀਤ ਡੈਸਕ 01-04-2026
ਮਾਨਸਾ, 31 ਮਾਰਚ (ਸ.ਰਿ.)-ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੀ ਜ਼ਿਲੇ੍ਹ ਦੇ ਪਿੰਡ ਧਲੇਵਾਂ ਦੀ ਜੰਮਪਲ ਮਨਪ੍ਰੀਤ ਕੌਰ ਨੂੰ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਵਲੋਂ ਪਿੰਡ ਧਲੇਵਾਂ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਾਧਾਰਨ ਕਿਸਾਨ ਪਰਿਵਾਰ ਦੀ ਲੜਕੀ ਮਨਪ੍ਰੀਤ ਕੌਰ ਨੇ ਪ੍ਰੀਖਿਆ 'ਚ 136ਵਾਂ ਰੈਂਕ ਹਾਸਲ ਕਰ ਕੇ ਆਪਣਾ ਆਈ.ਪੀ.ਐੱਸ. ਬਣਨ ਦਾ ਸੁਪਨਾ ਪੂਰਾ ਕੀਤਾ ਹੈ | ਅੰਮਿ੍ਤਪਾਲ ਸਿੰਘ ਗੁਰਨੇ ਨੇ ਕਿਹਾ ਕਿ ਇਹ ਜ਼ਿਲੇ੍ਹ ਲਈ ਫ਼ਖਰ ਵਾਲੀ ਗੱਲ ਹੈ ਕਿ ਜ਼ਿਲੇ੍ਹ ਦੀ ਪਹਿਲੀ ਲੜਕੀ ਆਈ.ਪੀ.ਐੱਸ. ਬਣੀ ਹੈ ਅਤੇ ਮਨਪ੍ਰੀਤ ਦੀ ਇਸ ਪ੍ਰਾਪਤੀ ਤੋਂ ਹੋਰਨਾਂ ਲੜਕੀਆਂ ਨੂੰ ਵੀ ਆਪਣੇ ਸੁਪਨੇ ਪੂਰੇ ਕਰਨ ਦੀ ਪ੍ਰੇਰਨਾ ਮਿਲੇਗੀ | ਇਸ ਮੌਕੇ ਨੰਬਰਦਾਰ ਬਿੱਕਰ ਸਿੰਘ ਹਸਨਪੁਰ, ਜ਼ੈਲਦਾਰ ਬਲਵੰਤ ਸਿੰਘ, ਜਸਵੰਤ ਸਿੰਘ, ਰਾਮ ਸਿੰਘ, ਦਰਸ਼ਨ ਸਿੰਘ, ਗੁਲਾਬ ਸਿੰਘ, ਕੁਲਵਿੰਦਰ ਸਿੰਘ, ਰਜਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ ਨਸ਼ੀਲੀਆਂ ਵਸਤਾਂ ਬਰਾਮਦ, 3 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ਦਾਇਰੇ 'ਚ ਸ਼ਾਮਿਲ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।